ਤੇਜ਼ ਰਫਤਾਰ ਕਾਰ ਦੀ ਲਪੇਟ ’ਚ ਆ ਕੇ ਇਕ ਦੀ ਮੌਤ, ਮਾਮਲਾ ਦਰਜ

Wednesday, Jan 21, 2026 - 06:28 PM (IST)

ਤੇਜ਼ ਰਫਤਾਰ ਕਾਰ ਦੀ ਲਪੇਟ ’ਚ ਆ ਕੇ ਇਕ ਦੀ ਮੌਤ, ਮਾਮਲਾ ਦਰਜ

ਮੋਗਾ (ਆਜ਼ਾਦ) : ਅੰਮ੍ਰਿਤਸਰ ਰੋਡ ’ਤੇ ਸਥਿਤ ਦਸਮੇਸ਼ ਨਗਰ ਦੇ ਪੀ.ਐਨ.ਬੀ ਬੈਂਕ ਦੇ ਕੋਲ ਤੇਜ਼ ਰਫਤਾਰ ਕਾਰ ਦੀ ਲਪੇਟ ਵਿਚ ਆ ਕੇ ਇੰਦਰਜੀਤ ਸਿੰਘ ਨਿਵਾਸੀ ਜੁਝਾਰ ਨਗਰ ਮੋਗਾ ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧ ਵਿਚ ਥਾਣਾ ਸਿਟੀ ਮੋਗਾ ਵਲੋਂ ਮ੍ਰਿਤਕ ਦੀ ਪਤਨੀ ਕੁਲਵਿੰਦਰ ਕੌਰ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮ੍ਰਿਤਕ ਦੀ ਪਤਨੀ ਨੇ ਆਖਿਆ ਕਿ ਉਹ ਆਪਣੇ ਪਤੀ ਨਾਲ ਪੈਦਲ ਹੀ ਨਿੱਜੀ ਕੰਮ ਵਾਸਤੇ ਬਾਜ਼ਾਰ ਜਾ ਰਹੇ ਸੀ ਤਾਂ ਜਦੋਂ ਉਹ ਅੰਮ੍ਰਿਤਸਰ ਰੋਡ ’ਤੇ ਪੀਐੱਨਬੀ ਬੈਂਕ ਦੇ ਕੋਲ ਪੁੱਜੇ ਤਾਂ ਪਿੱਛੋਂ ਇਕ ਅਲਟੋ ਕਾਰ ਚਾਲਕ ਨੇ ਲਾਪ੍ਰਵਾਹੀ ਨਾਲ ਚਲਾਉਂਦਿਆਂ ਆਪਣੀ ਕਾਰ ਉਸ ਦੇ ਪਤੀ ਇੰਦਰਜੀਤ ਸਿੰਘ ਵਿਚ ਮਾਰੀ, ਜਿਸ ਨਾਲ ਉਹ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਕੇ ਡਿੱਗ ਪਿਆ ਅਤੇ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬੂਟਾ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਦੀ ਤਲਾਸ਼ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਵਿਚੋਂ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਦੇ ਹਵਾਲੇ ਕੀਤਾ ਗਿਆ।


author

Gurminder Singh

Content Editor

Related News