3 ਲੱਖ ਡਰੱਗ ਮਨੀ ਅਤੇ ਅਫੀਮ ਸਮੇਤ ਇਕ ਕਾਬੂ
Tuesday, Aug 08, 2023 - 01:33 PM (IST)

ਮੋਗਾ (ਆਜ਼ਾਦ) : ਨਸ਼ਾ ਸਮੱਗਲਰਾਂ ਖ਼ਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਧਰਮਕੋਟ ਪੁਲਸ ਨੇ ਇਕ ਕਥਿਤ ਸਮੱਗਲਰ ਨੂੰ ਕਾਬੂ ਕਰਕੇ ਉਸ ਕੋਲੋਂ 3 ਲੱਖ ਡਰੱਗ ਮਨੀ ਤੋਂ ਇਲਾਵਾ ਅਫੀਮ ਬਰਾਮਦ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸੀ ਤਾਂ ਸ਼ੱਕ ਦੇ ਆਧਾਰ ’ਤੇ ਅਲਟੋ ਕਾਰ ਸਵਾਰ ਰਜਿੰਦਰ ਪਾਲ ਸਿੰਘ ਨਿਵਾਸੀ ਪਿੰਡ ਤਲਵੰਡੀ ਨੌਂ ਬਹਾਰ ਨੂੰ ਰੋਕਿਆ।
ਇਸ ਦੌਰਾਨ ਜਦੋਂ ਪੁਲਸ ਨੇ ਤਲਾਸ਼ੀ ਲਈ ਤਾਂ ਉਸ ਕੋਲੋਂ 100 ਗ੍ਰਾਮ ਅਫੀਮ, 3 ਲੱਖ ਡਰੱਗ ਮਨੀ ਅਤੇ 3 ਕੰਪਿਊਟਰ ਕੰਡੇ ਬਰਾਮਦ ਕੀਤੇ ਗਏ। ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਨੂੰ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਕਥਿਤ ਸਮੱਗਲਰ ਟਰੱਕਾਂ ਦਾ ਕਾਰੋਬਾਰ ਕਰਦਾ ਹੈ।