ਭਾਰੀ ਮਾਤਰਾ ’ਚ ਹੈਰੋਇਨ ਅਤੇ ਡਰੱਗ ਮਨੀ ਸਮੇਤ 5 ਕਾਬੂ

Monday, Mar 09, 2026 - 01:48 PM (IST)

ਭਾਰੀ ਮਾਤਰਾ ’ਚ ਹੈਰੋਇਨ ਅਤੇ ਡਰੱਗ ਮਨੀ ਸਮੇਤ 5 ਕਾਬੂ

ਮੋਗਾ (ਆਜ਼ਾਦ) : ਜ਼ਿਲ੍ਹਾ ਪੁਲਸ ਮੁਖੀ ਅਜੇ ਗਾਂਧੀ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਮੋਗਾ ਪੁਲਸ ਨੇ ਪੰਜ ਵਿਅਕਤੀਆਂ ਨੂੰ ਭਾਰੀ ਮਾਤਰਾ ਵਿਚ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਮੋਗਾ ਦੇ ਇੰਚਾਰਜ ਇੰਸਪੈਕਟਰ ਵਰੁਣ ਕੁਮਾਰ ਦੀ ਅਗਵਾਈ ਹੇਠ ਪੁਲਸ ਪਾਰਟੀ ਹੌਲਦਾਰ ਰਾਜ ਕੁਮਾਰ ਦੇ ਨਾਲ ਮਿਲ ਕੇ ਮੋਗਾ ਦੇ ਸਾਧਾਂ ਵਾਲੀ ਬਸਤੀ ਦੇ ਰਹਿਣ ਵਾਲੇ ਗੁਰਸ਼ਰਨ ਸਿੰਘ ਉਰਫ ਸਾਹਿਲ ਅਤੇ ਬਾਘਾ ਪੁਰਾਣਾ ਦੇ ਰਹਿਣ ਵਾਲੇ ਅਮਨਾ ਨੂੰ ਬਿਨਾਂ ਨੰਬਰੀ ਮੋਟਰ ਸਾਈਕਲ ’ਤੇ ਸਵਾਰ ਗੁਰਸ਼ਰਨ ਸਿੰਘ ਉਰਫ ਸਾਹਿਲ ਨਿਵਾਸੀ ਸਾਧਾਂਵਾਲੀ ਬਸਤੀ ਮੋਗਾ ਅਤੇ ਅਮਨਾ ਨਿਵਾਸੀ ਬਾਘਾਪੁਰਾਣਾ ਨੂੰ ਕਾਬੂ ਕਰਕੇ ਉਸ ਤੋਂ 100 ਗ੍ਰਾਮ ਹੈਰੋਇਨਂ ਅਤੇ 25 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ।

ਇਸੇ ਤਰ੍ਹਾਂ ਕੋਟ ਈਸੇ ਖਾਂ ਪੁਲਸ ਸਟੇਸ਼ਨ ਦੇ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਨੇ ਕੋਟ ਈਸੇ ਖਾਂ ਨਿਵਾਸੀ ਜਗਦੀਪ ਸਿੰਘ ਉਰਫ ਜਗਾ ਨੂੰ ਗ੍ਰਿਫ਼ਤਾਰ ਕਰ ਕੇ ਉਸ ਤੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਫਤਹਿਗੜ੍ਹ ਪੰਜਤੂਰ ਥਾਣੇ ਦੇ ਸਹਾਇਕ ਸਟੇਸ਼ਨ ਸੁਖਵਿੰਦਰ ਸਿੰਘ ਨੇ ਲਲਿਹਾਂਦੀ ਨਹਿਰ ਦੇ ਪੁਲ ਨੇੜੇ ਗਸ਼ਤ ਦੌਰਾਨ ਪਿੰਡ ਸੈਦੇਸ਼ਾਹ ਦੇ ਰਹਿਣ ਵਾਲੇ ਬੀਜਾ ਸਿੰਘ ਉਰਫ਼ ਬੀਜੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਤੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ। ਹੈੱਡ ਕਾਂਸਟੇਬਲ ਪਿੰਦਰਪਾਲ ਕੌਰ ਨੇ ਸਿਟੀ ਸਾਊਥ ਥਾਣੇ ਦੇ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਦੀ ਅਗਵਾਹੀ ਹੇਠ ਮੋਗਾ ਦੇ ਬੁੱਕਣ ਵਾਲਾ ਰੋਡ ਦੇ ਰਹਿਣ ਵਾਲੇ ਸੋਮਨਾਥ ਉਰਫ਼ ਸੀਪੂ ਨੂੰ ਗ੍ਰਿਫ਼ਤਾਰ ਕਰ ਕੇ ਉਸ ਤੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਸਾਰੇ ਮੁਲਜ਼ਮਾਂ ਖਿਲਾਫ ਕੇਸ ਦਰਜ ਕੀਤੇ ਗਏ ਹਨ। ਪੁੱਛ-ਗਿੱਛ ਤੋਂ ਬਾਅਦ ਉਨ੍ਹਾਂ ਨੂੰ ਹਾਈਕੋਰਟ ਵਿਚ ਪੇਸ਼ ਕੀਤਾ ਜਾਵੇਗਾ।


author

Gurminder Singh

Content Editor

Related News