ਨਸ਼ੀਲੀਆਂ ਗੋਲੀਆਂ, ਲਾਹਣ ਅਤੇ ਸ਼ਰਾਬ ਬਰਾਮਦ, ਦੋ ਔਰਤਾਂ ਸਮੇਤ ਚਾਰ ਕਾਬੂ

08/27/2023 6:26:10 PM

ਮੋਗਾ (ਅਜ਼ਾਦ) : ਮੋਗਾ ਪੁਲਸ ਵੱਲੋਂ ਨਸ਼ੀਲੇ ਪਦਾਰਥਾਂ ਅਤੇ ਸ਼ਰਾਬ ਦਾ ਨਜਾਇਜ਼ ਧੰਦਾ ਕਰਨ ਵਾਲਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਦੋ ਮਹਿਲਾਵਾਂ ਸਮੇਤ ਚਾਰ ਨੂੰ ਕਾਬੂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਥਾਣਾ ਚੜਿੱਕ ਦੇ ਇੰਚਾਰਜ ਪੂਰਨ ਸਿੰਘ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਮਹਿਲਾ ਪੁਲਸ ਮੁਲਾਜ਼ਮਾਂ ਸਮੇਤ ਇਲਾਕੇ ਵਿਚ ਗਸਤ ਕਰ ਰਹੇ ਸਨ ਤਾਂ ਉਨ੍ਹਾਂ ਗੁਪਤ ਸੂਚਨਾਂ ਦੇ ਆਧਾਰ ’ਤੇ ਕਮਲਜੀਤ ਕੌਰ ਉਰਫ ਕਮਲ ਨਿਵਾਸੀ ਪਿੰਡ ਚੜਿੱਕ, ਸੁਖਰਾਜ ਕੌਰ ਉਰਫ ਰਾਜ ਨਿਵਾਸੀ ਪਿੰਡ ਫਤਿਹਗੜ੍ਹ ਕੋਰੋਟਾਨਾ ਹਾਲ ਅਬਾਦ ਪਿੰਡ ਸਿੰਘਾਂਵਾਲਾ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ 70 ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ। ਕਥਿਤ ਦੋਸ਼ੀਆਂ ਦੇ ਖਿਲਾਫ਼ ਥਾਣਾ ਸਿਟੀ ਸਾਉਥ ਵਿਚ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। 

ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਬਿੰਦਰਪਾਲ ਕੌਰ ਵੱਲੋਂ ਕੀਤੀ ਜਾ ਰਹੀ ਹੈ। ਕਥਿਤ ਦੋਸ਼ੀ ਮਹਿਲਾਵਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ। ਇਸ ਤਰ੍ਹਾਂ ਸਹਾਇਕ ਥਾਣੇਦਾਰ ਜਰਨੈਲ ਸਿੰਘ ਜਦ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਜਾ ਰਹੇ ਸੀ ਤਾਂ ਉਨ੍ਹਾਂ ਨੇ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਕ੍ਰਿਸ਼ਨ ਸਿੰਘ ਉਰਫ ਕਿਸ਼ਨ ਨਿਵਾਸੀ ਪਿੰਡ ਚੜਿੱਕ ਸ਼ਰਾਬ ਦਾ ਨਾਜਾਇਜ਼ ਧੰਦਾ ਕਰਦਾ ਹੈ, ਜਿਸ ’ਤੇ ਪੁਲਸ ਪਾਰਟੀ ਨੇ ਉਸ ਨੂੰ ਕਾਬੂ ਕਰ ਕੇ 40 ਲਿਟਰ ਲਾਹਣ ਬਰਾਮਦ ਕੀਤੀ। ਇਸ ਤਰ੍ਰਾਂ ਥਾਾਣਾ ਧਰਮਕੋਟ ਦੇ ਹੌਲਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਪਿੰਡ ਕਿਸ਼ਨਪੁਰਾ ਖੁਰਦ ਦੇ ਕੋਲ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ ’ਤੇ ਜਗਜੀਤ ਸਿੰਘ ਉਰਫ ਨੀਟਾ ਨਿਵਾਸੀ ਪਿੰਡ ਕਿਸ਼ਨਪੁਰਾ ਕਲਾਂ ਨੂੰ ਕਾਬੂ ਕਰ ਕੇ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਐਕਸਾਈਜ਼ ਐਕਟ ਦੇ ਤਹਿਤ ਮਾਮਲੇ ਦਰਜ ਕੀਤੇ ਗਏ ਹਨ।


Gurminder Singh

Content Editor

Related News