ਨਸ਼ੀਲੇ ਪਾਊਡਰ ਤੇ ਸ਼ਰਾਬ ਸਮੇਤ 2 ਕਾਬੂ

08/16/2019 3:25:29 PM

ਮੋਗਾ (ਆਜ਼ਾਦ)—ਮੋਗਾ ਪੁਲਸ ਵਲੋਂ ਨਸ਼ੀਲੇ ਪਦਾਰਥ ਅਤੇ ਸ਼ਰਾਬ ਦਾ ਗੈਰ-ਕਾਨੂੰਨੀ ਧੰਦਾ ਕਰਨ ਵਾਲਿਆਂ ਦੇ ਖਿਲਾਫ ਚਲਾਈ ਮੁਹਿੰਮ ਦੇ ਤਹਿਤ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਸਾਊਥ ਦੇ ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰਦੇ ਹੋਏ ਗਲੀ ਨੰ.5 ਨਿਊ ਟਾਊਨ ਮੋਗਾ ਦੇ ਕੋਲ ਜਾ ਰਹੇ ਸਨ ਤਾਂ ਪੁਲਸ ਪਾਰਟੀ ਨੂੰ ਦੇਖ ਕੇ ਇਕ ਨੌਜਵਾਨ ਉੱਥੇ ਕੋਲ ਬਣੇ ਪਾਰਕ 'ਚ ਜਾ ਕੇ ਬੈਠ ਗਿਆ, ਜਿਸ 'ਤੇ ਪੁਲਸ ਪਾਰਟੀ ਨੂੰ ਸ਼ੱਕ ਹੋਣ 'ਤੇ ਉਸ ਕੋਲੋਂ ਪੁੱਛਗਿਛ ਕੀਤੀ ਤਾਂ ਉਸ ਨੇ ਆਪਣਾ ਨਾਂ ਸੰਦੀਪ ਸਿੰਘ ਉਰਫ ਕਾਕਾ ਨਿਵਾਸੀ ਪੁਰਾਣਾ ਮੋਗਾ ਦੱਸਿਆ। ਜਦੋਂ ਪੁਲਸ ਪਾਰਟੀ ਨੇ ਤਲਾਸ਼ੀ ਲਈ ਤਾਂ ਉਸ ਦੇ ਕੋਲੋਂ 50 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ, ਜਿਸ ਨੂੰ ਪੁਲਸ ਪਾਰਟੀ ਨੇ ਤੁਰੰਤ ਹਿਰਾਸਤ 'ਚ ਲੈ ਲਿਆ। ਕਥਿਤ ਦੋਸ਼ੀ ਦੇ ਖਿਲਾਫ ਐੱਨ.ਡੀ.ਪੀ. ਐੱਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਨੂੰ ਪੁੱਛਗਿਛ ਦੇ ਬਾਅਦ ਮਾਨਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।

ਇਸ ਤਰ੍ਹਾਂ ਥਾਣਾ ਕੋਟ ਈਸੇ ਖਾਂ ਹਵਲਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਇਲਾਕੇ 'ਚ ਗਸ਼ਤ ਕਰਦੇ ਹੋਏ ਪੁੱਲ ਨਹਿਰ ਗਲੋਟੀ ਦੇ ਕੋਲ ਜਾ ਰਹੇ ਸਨ ਤਾਂ ਸ਼ੱਕ ਦੇ ਆਧਾਰ 'ਤੇ ਜਦੋਂ ਪੁਲਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਉਸ ਦੇ ਕੋਲੋਂ 11 ਸ਼ਰਾਬ ਮਾਰਕਾ ਫਾਈਵ ਸਟਾਰ ਵਿੱਕੀ ਅਤੇ 4 ਬੋਤਲਾਂ ਰਾਇਲ ਸਿਕਰੇਟ (ਕੁੱਲ 15 ਬੋਤਲ) ਸ਼ਰਾਬ ਜੋ ਅਰੁਣਾਚਲ ਪ੍ਰਦੇਸ਼ ਦੀ ਬਣੀ ਹੋਈ ਸੀ। ਕਥਿਤ ਦੋਸ਼ੀ ਦੇ ਖਿਲਾਫ ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਨੂੰ ਪੁੱਛਗਿਛ ਦੇ ਬਾਅਦ ਮਾਨਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।

Shyna

This news is Content Editor Shyna