ਹਾਦਸੇ ’ਚ ਜ਼ਖਮੀ ਬਜ਼ੁਰਗ ਦੀ ਮੌਤ, ਮਾਮਲਾ ਦਰਜ

Friday, Jun 19, 2026 - 06:20 PM (IST)

ਹਾਦਸੇ ’ਚ ਜ਼ਖਮੀ ਬਜ਼ੁਰਗ ਦੀ ਮੌਤ, ਮਾਮਲਾ ਦਰਜ

ਮੋਗਾ (ਆਜ਼ਾਦ) : ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਇਲਾਕੇ ਪੱਤੋ ਹੀਰਾ ਸਿੰਘ ਦੇ ਪੈਟਰੋਲ ਪੰਪ ਦੇ ਕੋਲ ਵਾਪਰੇ ਹਾਦਸੇ ਵਿਚ ਜ਼ਖਮੀ ਹੋਏ ਬਜ਼ੁਰਗ ਕਰਨੈਲ ਸਿੰਘ (79) ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਕਰਨੈਲ ਸਿੰਘ ਆਪਣੇ ਸਕੂਟਰ ’ਤੇ ਜਾ ਰਿਹਾ ਸੀ ਤਾਂ ਪੈਟਰੋਲ ਪੰਪ ਦੇ ਕੋਲ ਇਕ ਸਵਿਫਟ ਕਾਰ ਨਾਲ ਉਸਦੀ ਟੱਕਰ ਹੋ ਗਈ। 

ਇਸ ਹਾਦਸੇ ਵਿਚ ਕਰਨੈਲ ਸਿੰਘ ਬੁਰੀ ਤਰ੍ਹਾ ਜ਼ਖਮੀ ਹੋ ਗਿਆ, ਜਿਸ ਨੂੰ ਮੋਗਾ ਦੇ ਇਕ ਪ੍ਰਾਈਵੇਟ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਸ ਨੇ ਅੱਜ ਦਮ ਤੋੜ ਦਿੱਤਾ। ਜਾਂਚ ਅਧਿਕਾਰੀ ਹੌਲਦਾਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਬੇਟੇ ਰਾਮ ਸਿੰਘ ਨਿਵਾਸੀ ਪਿੰਡ ਬਾਰੇਵਾਲਾ ਦੇ ਬਿਆਨਾਂ ’ਤੇ ਕਾਰ ਚਾਲਕ ਜਸਵਿੰਦਰ ਸਿੰਘ ਨਿਵਾਸੀ ਪਿੰਡ ਪੱਤੋ ਹੀਰਾ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਅੱਜ ਸਿਵਲ ਹਸਪਤਾਲ ਮੋਗਾ ਵਿਚੋਂ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਿਸਾਂ ਦੇ ਹਵਾਲੇ ਕੀਤਾ ਗਿਆ।


author

Gurminder Singh

Content Editor

Related News