ਅੱਗ ਲੱਗਣ ਨਾਲ ਬੁਰੀ ਤਰ੍ਹਾਂ ਝੁਲਸਿਆ ਬਜ਼ੁਰਗ, ਮਿਲੀ ਦਰਦਨਾਕ ਮੌਤ

03/19/2024 6:21:52 PM

ਮੋਗਾ (ਆਜ਼ਾਦ) : ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਸੁਖਾਨੰਦ ਨਿਵਾਸੀ ਬਜ਼ੁਰਗ ਨਛੱਤਰ ਸਿੰਘ (88) ਦੀ ਅੱਗ ਲੱਗਣ ਨਾਲ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਸਕੰਦਰ ਸਿੰਘ ਨੇ ਦੱਸਿਆ ਕਿ ਬਜ਼ੁਰਗ ਮ੍ਰਿਤਕ ਦੀ ਨੂੰਹ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ, ਜਿਸ ਕਾਰਣ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਉਸ ਦੇ ਬੇਟੇ ਸਤਨਾਮ ਸਿੰਘ ਨੇ ਕਿਹਾ ਕਿ ਜਦੋਂ ਉਸ ਨੇ ਆਪਣੇ ਪਿਤਾ ਦਾ ਰੌਲਾ ਸੁਣਿਆ ਤਾਂ ਉਹ ਭੱਜ ਕੇ ਗਿਆ ਤਾਂ ਉਸ ਨੇ ਦੇਖਿਆ ਕਿ ਉਹ ਅੱਗ ਦੀ ਲਪੇਟ ਵਿਚ ਆ ਕੇ ਝੁਲਸ ਗਿਆ, ਜਿਸ ਨੂੰ ਅਸੀਂ ਮੋਗਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ, ਜਿੱਥੇ ਉਸ ਨੇ ਦਮ ਤੋੜ ਦਿੱਤਾ।

ਇਸ ਸਬੰਧ ਵਿਚ ਸਤਨਾਮ ਸਿੰਘ ਦੇ ਬਿਆਨਾਂ ’ਤੇ ਸਮਾਲਸਰ ਪੁਲਸ ਵੱਲੋਂ 174 ਦੀ ਕਾਰਵਾਈ ਕਰਨ ਤੋਂ ਬਾਅਦ ਅੱਜ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਵਿਚੋਂ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਦੇ ਹਵਾਲੇ ਕਰ ਦਿੱਤਾ। ਥਾਣੇਦਾਰ ਸਿਕੰਦਰ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਣਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

Gurminder Singh

This news is Content Editor Gurminder Singh