ਪਲਾਟ ਦੀ ਰੰਜਿਸ਼ ਨੂੰ ਲੈਕੇ ਹੋਏ ਝਗੜੇ ’ਚ ਇਕ ਜ਼ਖਮੀ, 3 ਨਾਮਜ਼ਦ
Saturday, Dec 27, 2025 - 06:26 PM (IST)
ਮੋਗਾ (ਆਜ਼ਾਦ) : ਥਾਣਾ ਅਜੀਤਵਾਲ ਅਧੀਨ ਪੈਂਦੇ ਪਿੰਡ ਕੋਕਰੀ ਵਹਿਣੀਵਾਲ ਵਿਖੇ ਪਲਾਟ ਦੀ ਰੰਜਿਸ਼ ਨੂੰ ਲੈ ਕੇ ਹੋਏ ਲੜਾਈ ਝਗੜੇ ਵਿਚ ਸੁਖਵੀਰ ਸਿੰਘ ਨੂੰ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਦਾ ਪਤਾ ਲੱਗਾ ਹੈ, ਜਿਸ ਨੂੰ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਉਣਾ ਪਿਆ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਸੁਖਵੀਰ ਸਿੰਘ ਨੇ ਕਿਹਾ ਕਿ ਕਥਿਤ ਮੁਲਜ਼ਮਾਂ ਤੇਜਾ ਸਿੰਘ ਉਸ ਦੇ ਭਰਾ ਜੇਠਾ ਸਿੰਘ ਅਤੇ ਕਿਰਨਦੀਪ ਕੌਰ ਨੇ ਕਥਿਤ ਮਿਲੀਭੁਗਤ ਕਰਕੇ ਉਸਨੂੰ ਕੁੱਟਮਾਰ ਕੀਤੀ, ਜਦੋਂ ਮੈਂ ਰੌਲਾ ਪਾਇਆ ਤਾਂ ਉਹ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਇਸ ਸਬੰਧ ਵਿਚ ਥਾਣਾ ਅਜੀਤਵਾਲ ਪੁਲਸ ਨੇ ਕਥਿਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
