ਜ਼ਮੀਨੀ ਵਿਵਾਦ ਦੇ ਚੱਲਦਿਆਂ ਹਥਿਆਰਬੰਦ ਵਿਅਕਤੀਆਂ ਨੇ ਪਤੀ-ਪਤੀ ''ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

08/01/2022 6:13:03 PM

ਮੋਗਾ(ਆਜ਼ਾਦ) : ਹਥਿਆਰਬੰਦ ਵਿਅਕਤੀਆਂ ਵੱਲੋਂ ਜ਼ਮੀਨੀ ਵਿਵਾਦ ਦੇ ਚੱਲਦਿਆਂ ਗੱਡੀ ’ਤੇ ਜਾ ਰਹੇ ਪਤੀ-ਪਤਨੀ ’ਤੇ ਅੰਨ੍ਹੇਵਾਹ ਫਾਇਰਿੰਗ ਕੀਤੇ ਜਾਣ ਦੇ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ 4 ਵਿਅਕਤੀਆਂ ਖ਼ਿਲਾਫ਼ ਜਾਨਲੇਵਾ ਹਮਲਾ ਕਰਨ ਦੇ ਦੋਸ਼ਾਂ ਤਹਿਤ ਥਾਣਾ ਧਰਮਕੋਟ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਗੁਰਮੀਤ ਸਿੰਘ ਨਿਵਾਸੀ ਪਿੰਡ ਚੱਕ ਜੀਂਦੜਾ ਨੇ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਕਿਹਾ ਕਿ ਉਨ੍ਹਾਂ ਦਾ ਦੋਸ਼ੀਆਂ ਅਰਮਾਨ ਸਿੰਘ, ਇੰਦਰਜੀਤ ਸਿੰਘ ਦੋਨੋਂ ਨਿਵਾਸੀ ਪਿੰਡ ਦਾਨੇਵਾਲਾ ਜਲੰਧਰ, ਗੁਰਚਰਨ ਸਿੰਘ ਨਿਵਾਸੀ ਪਿੰਡ ਸ਼ੇਰੇਵਾਲਾ ਆਦਿ ਦੇ ਨਾਲ ਪਿਛਲੇ ਕਾਫ਼ੀ ਸਮੇਂ ਤੋਂ ਪਿੰਡ ਦਾਨੇਵਾਲਾ ਵਿਚ ਸਥਿਤ ਸਾਡੀ ਜ਼ਮੀਨ ਦਾ ਵਿਵਾਦ ਚੱਲਦਾ ਆ ਰਿਹਾ ਹੈ।

ਇਹ ਵੀ ਪੜ੍ਹੋ- ਚਾਵਾਂ ਨਾਲ ਕਰਾਈ ਲਵ ਮੈਰਿਜ ਦਾ ਖੌਫ਼ਨਾਕ ਅੰਤ, ਪਤਨੀ ਤੋਂ ਦੁਖੀ ਮੁੰਡੇ ਨੇ ਕਰ ਲਈ ਖ਼ੁਦਕੁਸ਼ੀ

ਉਸਨੇ ਕਿਹਾ ਕਿ ਅਸੀਂ ਕਰੀਬ 7 ਸਾਲ ਪਹਿਲਾਂ ਪਿੰਡ ਦਾਨੇਵਾਲਾ ਵਿਚ 70-80 ਕਿੱਲੇ ਜ਼ਮੀਨ ਲਈ ਸੀ, ਜਿਸ ’ਤੇ ਅਸੀਂ ਕਾਬਜ਼ ਹਾਂ ਪਰ ਉਕਤ ਵਿਅਕਤੀ ਸਾਡੀ ਜ਼ਮੀਨ ਦੇ ਉਪਰ ਧੱਕੇ ਨਾਲ ਕਈ ਵਾਰ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਚੁੱਕੇ ਹਨ। ਸ਼ਿਕਾਇਕ ਕਰਤਾ ਨੇ ਕਿਹਾ ਕਿ ਅਸੀਂ ਕਈ ਵਾਰ ਇਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤਾ ਹੈ ਪਰ ਉਹ ਸਾਡੀ ਕਿਸੇ ਵੀ ਗੱਲ 'ਤੇ ਸਹਿਮਤੀ ਨਹੀਂ ਜਤਾ ਰਹੇ। ਉਸਨੇ ਕਿਹਾ ਕਿ ਬੀਤੀ 30 ਜੁਲਾਈ ਨੂੰ ਦੇਰ ਸ਼ਾਮ ਜਦੋਂ ਉਹ ਆਪਣੀ ਇਨੋਵਾ ਗੱਡੀ ’ਤੇ ਆਪਣੀ ਪਤਨੀ ਸੁਖਜੀਤ ਕੌਰ ਦੇ ਨਾਲ ਪਿੰਡ ਲੋਹਗੜ੍ਹ ਤੋਂ ਜੀਂਦੜਾ ਜਾ ਰਿਹਾ ਸੀ ਤਾਂ ਰਸਤੇ ਵਿਚ ਕਥਿਤ ਦੋਸ਼ੀਆਂ ਨੇ ਸਾਡੇ ’ਤੇ ਜਾਨਲੇਵਾ ਹਮਲਾ ਕਰਦਿਆਂ ਅੰਨ੍ਹੇਵਾਹ ਫਾਇਰਿੰਗ ਕੀਤੀ, ਜਿਨ੍ਹਾਂ ਵਿਚੋਂ ਗੋਲ਼ੀਆਂ ਮੇਰੀ ਗੱਡੀ ਵਿਚ ਵੀ ਵੱਜੀਆਂ ਪਰ ਅਸੀਂ ਭੱਜ ਕੇ ਜਾਨ ਬਚਾਈ ਅਤੇ ਦੋਸ਼ੀ ਧਮਕੀ ਦਿੰਦੇ ਮੌਕੇ ਤੋਂ ਫਰਾਰ ਹੋ ਗਏ। 

ਇਹ ਵੀ ਪੜ੍ਹੋ- ਮਿਸਾਲ ਬਣਿਆ ਫਿਰੋਜ਼ਪੁਰ ਦਾ ਇਹ ਸਰਕਾਰੀ ਸਕੂਲ, 'ਬੈਸਟ ਸਕੂਲ' ਐਵਾਰਡ ਲਈ ਚੋਣ, ਮਿਲੇਗੀ 10 ਲੱਖ ਰੁਪਏ ਦੀ ਗ੍ਰਾਂਟ

ਉਸਨੇ ਇਹ ਵੀ ਕਿਹਾ ਕਿ ਕਥਿਤ ਦੋਸ਼ੀ ਸਾਨੂੰ ਪਰਿਵਾਰ ਸਮੇਤ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ ਅਤੇ ਕਹਿ ਰਹੇ ਹਨ ਕਿ ਜੇਕਰ ਜ਼ਮੀਨ ਖਾਲੀ ਨਾ ਕੀਤੀ ਤਾਂ ਇਸ ਦਾ ਸਿੱਟਾ ਤੁਹਾਨੂੰ ਭੁਗਤਣਾ ਪਵੇਗਾ। ਗੁਰਮੀਤ ਸਿੰਘ ਨੇ ਗੱਲਬਾਤ ਕਰਦਿਆਂ ਜ਼ਿਲਾ ਪੁਲਸ ਮੁਖੀ ਮੋਗਾ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦੀ ਕਾਬੂ ਕੀਤਾ ਜਾਵੇ ਅਤੇ ਸਾਡੀ ਜਾਨ ਮਾਲ ਦੀ ਰਾਖੀ ਕੀਤੀ ਜਾਵੇ। ਪੁਲਸ ਨੇ ਕਥਿਤ ਦੋਸ਼ੀਆਂ ਅਰਮਾਨ ਸਿੰਘ, ਇੰਦਰਜੀਤ ਸਿੰਘ, ਗੁਰਚਰਨ ਸਿੰਘ ਅਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਧਰਮਕੋਟ ਦੇ ਇੰਸਪੈਕਟਰ ਜਸਵਰਿੰਦਰ ਸਿੰਘ ਨੇ ਕਿਹਾ ਕਿ ਉਹ ਸਾਰੇ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ ਜਲਦੀ ਕਾਬੂ ਕਰ ਲਿਆ ਜਾਵੇਗਾ।

ਨੋਟ- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto