2 ਵਿਅਕਤੀ ਹੈਰੋਇਨ ਅਤੇ ਸ਼ਰਾਬ ਸਮੇਤ ਗ੍ਰਿਫਤਾਰ

Thursday, Sep 11, 2025 - 01:53 PM (IST)

2 ਵਿਅਕਤੀ ਹੈਰੋਇਨ ਅਤੇ ਸ਼ਰਾਬ ਸਮੇਤ ਗ੍ਰਿਫਤਾਰ

ਮੋਗਾ (ਆਜ਼ਾਦ) : ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਗਾ ਪੁਲਸ ਨੇ 2 ਵਿਅਕਤੀਆਂ ਨੂੰ ਹੈਰੋਇਨ ਅਤੇ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਸਾਊਥ ਦੇ ਇੰਚਾਰਜ ਭਲਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਪੁਲਸ ਪਾਰਟੀ ਸਮੇਤ ਡੀ. ਐੱਮ. ਕਾਲਜ ਦੀ ਗਰਾਊਂਡ ਕੋਲ ਜਾ ਰਹੇ ਸੀ ਤਾਂ ਗਸ਼ਤ ਦੌਰਾਨ ਸੁਖਵਿੰਦਰ ਸਿੰਘ ਉਰਫ ਬੁੱਧੂ ਨਿਵਾਸੀ ਇੰਦਰਾ ਕਾਲੋਨੀ ਮੋਗਾ ਨੂੰ ਕਾਬੂ ਕਰ ਕੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਇਸੇ ਤਰ੍ਹਾਂ ਥਾਣਾ ਬੱਧਨੀ ਕਲਾਂ ਦੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਨਾਲ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਸੂਚਨਾ ਮਿਲੀ ਕਿ ਕੁਲਜੀਤ ਸਿੰਘ ਉਰਫ ਬਿੱਲਾ ਵਾਸੀ ਪਿੰਡ ਬੁੱਟਰ ਕਲਾਂ ਸ਼ਰਾਬ ਵੇਚਣ ਦਾ ਕਾਰੋਬਾਰ ਕਰਦਾ ਹੈ, ਜੋ ਦੂਜੇ ਸੂਬਿਆਂ ਤੋਂ ਸ਼ਰਾਬ ਲਿਆਉਂਦਾ ਹੈ ਅਤੇ ਵੇਚਦਾ ਹੈ। ਪੁਲਸ ਪਾਰਟੀ ਨੇ ਛਾਪਾ ਮਾਰ ਕੇ ਉਸ ਨੂੰ ਕਾਬੂ ਕਰ ਲਿਆ। ਉਸ ਕੋਲੋਂ 13 ਬੋਤਲਾਂ ਸ਼ਰਾਬ ਸੌਂਫੀਆ ਪੰਜਾਬ, 18 ਬੋਤਲਾਂ ਪਾਵਰ ਸਟਾਰ ਫਾਈਨ ਵਿਸਕੀ ਚੰਡੀਗੜ੍ਹ, ਕੁੱਲ 31 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ। ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Gurminder Singh

Content Editor

Related News