ਹੈਰੋਇਨ ਸਮੇਤ ਇਕ ਕਾਬੂ, ਇਕ ਦਿਨ ਦਾ ਪੁਲਸ ਰਿਮਾਂਡ

Wednesday, Nov 13, 2024 - 06:16 PM (IST)

ਹੈਰੋਇਨ ਸਮੇਤ ਇਕ ਕਾਬੂ, ਇਕ ਦਿਨ ਦਾ ਪੁਲਸ ਰਿਮਾਂਡ

ਮੋਗਾ (ਆਜ਼ਾਦ) : ਹੈਰੋਇਨ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਮਹਿਣਾ ਪੁਲਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਸ ਮੁਖੀ ਅਜੇ ਗਾਂਧੀ ਨੇ ਦੱਸਿਆ ਕਿ ਜਦੋਂ ਥਾਣਾ ਮਹਿਣਾ ਦੇ ਮੁੱਖ ਅਫਸਰ ਭਲਵਿੰਦਰ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਇਕਬਾਲ ਸਿੰਘ ਪੁਲਸ ਪਾਰਟੀ ਸਮੇਤ ਜੀ. ਟੀ. ਰੋਡ ਬੁੱਘੀਪੁਰਾ ਕੋਲ ਗਸ਼ਤ ਕਰ ਰਹੇ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਇਕ ਕਾਰ ਸਵਾਰ ਮਨਪ੍ਰੀਤ ਸਿੰਘ ਉਰਫ ਮਨੀ ਨਿਵਾਸੀ ਪਿੰਡ ਬਿਲਾਸਪੁਰ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਖਿਲਾਫ਼ ਥਾਣਾ ਮਹਿਣਾ ਵਿਚ ਮਾਮਲਾ ਦਰਜ ਕੀਤਾ ਗਿਆ।

ਥਾਣਾ ਮੁਖੀ ਭਲਵਿੰਦਰ ਸਿੰਘ ਨੇ ਗੱਲਬਾਤ ਕਰਨ ’ਤੇ ਉਨ੍ਹਾਂ ਕਿਹਾ ਕਿ ਕਥਿਤ ਮੁਲਜ਼ਮ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ। ਇਸ ਮਾਮਲੇ ਦੀ ਅਗਲੇਰੀ ਜਾਂਚ ਸਹਾਇਕ ਥਾਣੇਦਾਰ ਵਰਿੰਦਰ ਕੁਮਾਰ ਵਲੋਂ ਕੀਤੀ ਜਾ ਰਹੀ ਹੈ।


author

Gurminder Singh

Content Editor

Related News