ਹੈਰੋਇਨ ਸਮੇਤ 2 ਕਾਬੂ

Sunday, Nov 24, 2024 - 06:07 PM (IST)

ਹੈਰੋਇਨ ਸਮੇਤ 2 ਕਾਬੂ

ਮੋਗਾ (ਆਜ਼ਾਦ) : ਨੱਥੂਵਾਲਾ ਗਰਬੀ ਪੁਲਸ ਨੇ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਗੁਰਮੀਤ ਸਿੰਘ ਮਿੰਟੂ ਅਤੇ ਅਰਸ਼ਦੀਪ ਸਿੰਘ ਨਿਵਾਸੀ ਘੋਲੀਆ ਕਲਾ ਨੂੰ ਕਾਬੂ ਕੀਤਾ ਹੈ।

ਕਾਬੂ ਕੀਤੇ ਗਏ ਮੁਲਜ਼ਮਾਂ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਕਥਿਤ ਦੋਸ਼ੀਆ ਵਿਰੁੱਧ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁੱਛ-ਗਿੱਛ ਮਗਰੋਂ ਮਾਨਯੋਗ ਅਦਾਲਤ ਵਿਚ ਪੇਸ਼ ਕਰ ਕੇ ਇਕ ਦਿਨ ਦਾ ਪੁਲਸ ਰਿਮਾਂਡ ਲਿਆ ਹੈ।


author

Gurminder Singh

Content Editor

Related News