ਹੈਰੋਇਨ, ਚੂਰਾ ਪੋਸਤ ਅਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 2 ਕਾਬੂ

Monday, Oct 10, 2022 - 06:23 PM (IST)

ਹੈਰੋਇਨ, ਚੂਰਾ ਪੋਸਤ ਅਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 2 ਕਾਬੂ

ਮੋਗਾ (ਆਜ਼ਾਦ) : ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਮੋਗਾ ਪੁਲਸ ਨੇ ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਅਤੇ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਂਟੀ ਨਾਰਕੋਟਿਕ ਡਰੱਗ ਸੈੱਲ ਦੇ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਸਵਰਨਜੀਤ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਜਸਵਿੰਦਰਪਾਲ ਸਿੰਘ ਉਰਫ ਜੱਸਾ ਨਿਵਾਸੀ ਪਿੰਡ ਦੌਲੇਵਾਲਾ ਨੂੰ ਜੋ ਮੋਟਰਸਾਈਕਲ ’ਤੇ ਜਾ ਰਿਹਾ ਸੀ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ 10 ਗ੍ਰਾਮ ਹੈਰੋਇਨ ਅਤੇ 230 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ।

ਇਸੇ ਤਰ੍ਹਾਂ ਸੀ. ਆਈ. ਏ. ਸਟਾਫ ਬਾਘਾ ਪੁਰਾਣਾ ਦੇ ਸਹਾਇਕ ਥਾਣੇਦਾਰ ਪ੍ਰਿਤਪਾਲ ਸਿੰਘ ਨੇ ਗਸ਼ਤ ਗਸਤ ਦੌਰਾਨ ਗੁਪਤ ਸੂਚਨਾ ਮਿਲਣ ’ਤੇ ਮਹਿੰਗਾ ਸਿੰਘ ਨਿਵਾਸੀ ਪਿੰਡ ਦੋਲੇਵਾਲਾ ਨੂੰ ਕਾਬੂ ਕਰ ਕੇ ਉਸ ਕੋਲੋਂ 30 ਕਿੱਲੋ ਗ੍ਰਾਮ ਭੁੱਕੀ ਡੋਡੇ ਪੋਸਤ ਬਰਾਮਦ ਕੀਤੇ ਗਏ। ਦੋਸ਼ੀਆਂ ਖ਼ਿਲਾਫ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।


author

Gurminder Singh

Content Editor

Related News