ਹੈਰੋਇਨ ਸਮੇਤ ਇਕ ਕਾਬੂ, ਇਕ ਫਰਾਰ

Monday, Nov 04, 2024 - 06:18 PM (IST)

ਹੈਰੋਇਨ ਸਮੇਤ ਇਕ ਕਾਬੂ, ਇਕ ਫਰਾਰ

ਮੋਗਾ (ਆਜ਼ਾਦ) : ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਚੜਿੱਕ ਪੁਲਸ ਨੇ ਹਰਪ੍ਰੀਤ ਸਿੰਘ ਉਰਫ ਹੈਪੀ ਨਿਵਾਸੀ ਪਿੰਡ ਕਿਰਤੋਵਾਲ ਤਰਨਤਾਰਨ ਨੂੰ ਕਾਬੂ ਕਰਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਚੜਿੱਕ ਦੇ ਮੁੱਖ ਅਫਸਰ ਗੁਰਪਾਲ ਸਿੰਘ ਜਦੋਂ ਸਹਾਇਕ ਥਾਣੇਦਾਰ ਸਿਰਤਾਜ ਸਿੰਘ ਪੁਲਸ ਪਾਰਟੀ ਸਮੇਤ ਪੁਲ ਸੂਆ ਪਿੰਡ ਤਾਰੇਵਾਲਾ ਦੇ ਕੋਲ ਦੇਰ ਰਾਤ ਜਾ ਰਹੇ ਸੀ ਤਾਂ ਸ਼ੱਕ ਦੇ ਅਧਾਰ ’ਤੇ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਕਾਬੂ ਕਰਕੇ ਉਸ ਕੋਲੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ। 

ਉਸ ਕੋਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਹਰਦੇਵ ਸਿੰਘ ਉਰਫ ਦੇਵ ਨਿਵਾਸੀ ਨਿਊ ਪ੍ਰਵਾਨਾ ਨਗਰ ਮੋਗਾ ਨੂੰ ਨਾਮਜ਼ਦ ਕੀਤਾ ਗਿਆ, ਜਿਸ ਦੀ ਗ੍ਰਿਫਤਾਰੀ ਬਾਕੀ ਹੈ। ਦੋਹਾਂ ਕਥਿਤ ਮੁਲਜ਼ਮਾਂ ਦੇ ਖਿਲਾਫ਼ ਐੱਨਡੀਪੀਐੱਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ ਜੁਡੀਸ਼ੀਅਲ ਹਿਰਾਸਤ ਵਿਚ ਭੇਜਣ ਦਾ ਆਦੇਸ਼ ਦਿੱਤਾ।


author

Gurminder Singh

Content Editor

Related News