ਮੋਗਾ ਪੁਲਸ ਦੀ ਵੱਡੀ ਕਾਰਵਾਈ, ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
Thursday, Apr 11, 2024 - 05:56 PM (IST)
![ਮੋਗਾ ਪੁਲਸ ਦੀ ਵੱਡੀ ਕਾਰਵਾਈ, ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ](https://static.jagbani.com/multimedia/2024_3image_18_08_091973154punjabpolice.jpg)
ਮੋਗਾ (ਆਜ਼ਾਦ) : ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਗਾ ਪੁਲਸ ਨੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਦੇ ਖ਼ਿਲਾਫ਼ ਥਾਣਾ ਧਰਮਕੋਟ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸ਼ਨਪੁਰਾ ਪੁਲਸ ਚੌਂਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਸੰਧੂ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਪਿੰਡ ਗੱਟੀ ਜੱਟਾਂ ਕੋਲ ਜਾ ਰਹੇ ਸੀ ਤਾਂ ਗੁਪਤ ਸੂਚਨਾਂ ਮਿਲੀ।
ਇਸ ਸੂਚਨਾਂ ਦੇ ਆਧਾਰ ’ਤੇ ਤੇਜਾ ਸਿੰਘ ਉਰਫ ਤੇਜੀ ਨਿਵਾਸੀ ਪਿੰਡ ਗੱਟੀ ਜੱਟਾਂ ਨੂੰ ਕਾਬੂ ਕਰ ਕੇ ਉਸ ਕੋਲੋਂ 103 ਨਾਜਾਇਜ਼ ਸ਼ਰਾਬ ਬਰਾਮਦ ਦੀਆਂ ਬੋਤਲਾਂ ਕੀਤੀ, ਜਿਸ ਨੂੰ ਅੱਜ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ ਜੁਡੀਸ਼ੀਅਲ ਹਿਰਾਸਤ ਵਿਚ ਭੇਜਣ ਦਾ ਆਦੇਸ਼ ਦਿੱਤਾ।