ਰੰਜਿਸ਼ ਕਾਰਣ ਹੋਏ ਝਗੜੇ ’ਚ ਇਕ ਜ਼ਖਮੀ, 4 ਨਾਮਜ਼ਦ

Sunday, Feb 25, 2024 - 06:18 PM (IST)

ਮੋਗਾ (ਆਜ਼ਾਦ) : ਥਾਣਾ ਸਦਰ ਅਧੀਨ ਪੈਂਦੇ ਪਿੰਡ ਦੌਲਤਪੁਰਾ ਉੱਚਾ ਵਿਚ ਪੁਰਾਣੀ ਰੰਜਿਸ਼ ਦੇ ਚੱਲਦੇ ਹਥਿਆਰਬੰਦ ਨੌਜਵਾਨਾਂ ਵੱਲੋਂ ਅਮਰੀਕ ਸਿੰਘ ਨੂੰ ਕੁੱਟ-ਮਾਰ ਕਰ ਕੇ ਬੁਰੀ ਤਰ੍ਹਾਂ ਨਾਲ ਜ਼ਖਮੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਨੂੰ ਮੋਗਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਸ ਸਬੰਧ ਵਿਚ ਥਾਣਾ ਸਦਰ ਪੁਲਸ ਵੱਲੋਂ ਆਤਮਾ ਸਿੰਘ ਦੇ ਬਿਆਨਾਂ ’ਤੇ ਅਰਜਨ ਸਿੰਘ, ਅਨਮੋਲ ਸਿੰਘ, ਰਾਜਪ੍ਰੀਤ ਸਿੰਘ, ਰਾਹੁਲ ਉਰਫ ਮੰਤਰੀ ਸਾਰੇ ਨਿਵਾਸੀ ਪਿੰਡ ਦੌਲਤਪੁਰਾ ਉਚਾ ਖ਼ਿਲਾਫ਼ ਮਾਮਲਾ ਦਰਜ ਕਰਕੇ ਇਕ ਨਾਬਾਲਗ ਨੌਜਵਾਨ ਨੂੰ ਹਿਰਾਸਤ ਵਿਚ ਲੈ ਲਿਆ ਹੈ।

ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਰਛਪਾਲ ਸਿੰਘ ਨੇ ਦੱਸਿਆ ਕਿ ਅਮਰੀਕ ਸਿੰਘ ਪਿੰਡ ਵਿਚ ਹੀ ਟੈਂਟ ਹਾਊਸ ਦਾ ਕੰਮ ਕਰਦਾ ਹੈ। ਬੀਤੀ 9 ਜਨਵਰੀ ਨੂੰ ਇਕ ਸਮਾਰੋਹ ਵਿਚ ਉਨ੍ਹਾਂ ਦਾ ਅਤੇ ਕਥਿਤ ਦੋਸ਼ੀਆਂ ਵਿਚਕਾਰ ਝਗੜਾ ਹੋਇਆ ਸੀ, ਜਿਸ ਕਾਰਣ ਦੋਨੋਂ ਧਿਰਾਂ ਦੇ ਵਿਚਕਾਰ ਰੰਜਿਸ਼ ਚੱਲਦੀ ਆ ਰਹੀ ਸੀ। ਇਸ ਰੰਜਿਸ਼ ਦੇ ਚੱਲਦੇ ਕਥਿਤ ਦੋਸ਼ੀਆਂ ਨੇ ਅਮਰੀਕ ਸਿੰਘ ਨੂੰ ਮਾਰ ਦੇਣ ਦੀ ਨੀਅਤ ਨਾਲ ਉਸ ਦੇ ਸਿਰ ’ਤੇ ਹਮਲਾ ਕਰਨ ਦੇ ਇਲਾਵਾ ਬੁਰੀ ਤਰ੍ਹਾਂ ਨਾਲ ਕੁੱਟ-ਮਾਰ ਕਰ ਕੇ ਜ਼ਖਮੀ ਕਰ ਦਿੱਤਾ। ਜਾਂਚ ਅਧਿਕਾਰੀ ਨੇ ਕਿਹਾ ਕਿ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


Gurminder Singh

Content Editor

Related News