ਖੇਡਾਂ ਵਤਨ ਪੰਜਾਬ ਦੀਆਂ : ਬਾਘਾਪੁਰਾਣਾ ਮਸ਼ਾਲ ਮਾਰਚ ਪਹੁੰਚਣ ’ਤੇ ਵਿਧਾਇਕ ਸੁਖਾਨੰਦ ਵੱਲੋਂ ਸਵਾਗਤ
Monday, Aug 28, 2023 - 02:22 PM (IST)

ਬਾਘਾਪੁਰਾਣਾ (ਅਜੇ ਗਰਗ) : ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਰਨਾਲਾ ਤੋਂ ਸ਼ੁਰੂ ਹੋ ਕੇ ਸ਼ਹਿਰ ਬਾਘਾਪੁਰਾਣਾ ਵਿਖੇ ਪੁੱਜੀ ਮਸ਼ਾਲ ਮਾਰਚ ਦਾ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਅਗਵਾਈ ’ਚ ਸਮੂਹ ਪ੍ਰਸ਼ਾਸਨਿਕ ਅਧਿਕਾਰੀ, ਸਿਆਸਤਦਾਨਾਂ ਤੇ ਖੇਡ ਪ੍ਰੇਮੀਆਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮਸ਼ਾਲ ਮਾਰਚ ਵਿਚ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੂਰੇ ਜੋਸ਼ ਨਾਲ ਹਿੱਸਾ ਲਿਆ ਗਿਆ। ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਡ ਮੰਤਰੀ ਮੀਤ ਹੇਅਰ ਦੀ ਅਗਵਾਈ ਹੇਠ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੀ ਜੋ ਸੁਫਨਾ ਲਿਆ ਗਿਆ ਹੈ ਉਸ ਨੂੰ ਜ਼ਿਲ੍ਹਾ ਮੋਗਾ ਵਿਚ ਜੋਸ਼ੋ ਖਰੋਸ਼ ਨਾਲ ਅਮਲੀ ਜਾਮਾ ਪਹਿਨਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਬਠਿੰਡਾ ਵਿਖੇ 29 ਅਗਸਤ ਨੂੰ ਹੋ ਰਹੀਆਂ ਖੇਡਾਂ ਵਿਚ ਅੰਡਰ 14,16,17,18 ਅਤੇ 65 ਤੱਕ ਦੇ ਖਿਡਾਰੀ ਹਿੱਸਾ ਲੈਣ ਸਕਣਗੇ। ਇਸ ਮੌਕੇ ਇੰਪਰੂਵਮੈਟ ਟਰੱਸਟ ਦੇ ਚੇਅਰਮੈਨ ਦੀਪਕ ਅਰੋੜਾ, ਉਪ ਮੰਡਲ ਮੈਜਿਸਟਰੇਟ ਹਰਕੰਵਲਜੀਤ ਸਿੰਘ, ਰਿੰਪੀ ਮਿੱਤਲ, ਵਿੱਕੀ ਸੁਖਾਨੰਦ, ਮਾਨ ਕੋਟਲਾ, ਸੋਨੀ ਧਾਲੀਵਾਲ, ਗੁਰਪ੍ਰੀਤ ਸਿੰਘ ਮਨਚੰਦਾ, ਧਰਮਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।