ਭਾਰੀ ਮਾਤਰਾ ’ਚ ਸ਼ਰਾਬ ਬਰਾਮਦ, ਸਮੱਗਲਰ ਫਰਾਰ
Tuesday, Apr 28, 2026 - 06:21 PM (IST)
ਮੋਗਾ (ਆਜ਼ਾਦ) : ਮੋਗਾ ਪੁਲਸ ਵਲੋਂ ਬਾਹਰਲੇ ਸੂਬਿਆਂ ਵਿਚੋਂ ਸ਼ਰਾਬ ਲਿਆ ਕੇ ਵੇਚਣ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਬਾਘਾ ਪੁਰਾਣਾ ਪੁਲਸ ਨੇ ਇਕ ਕਾਰ ਨੂੰ ਕਾਬੂ ਕਰ ਕੇ ਉਸ ਵਿਚੋਂ ਸੇਲ ਫਾਰ ਚੰਡੀਗੜ੍ਹ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜਨਕ ਰਾਜ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਹਰਮੇਸ਼ ਲਾਲ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸਤ ਕਰਦੇ ਹੋਏ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਇਕ ਸ਼ਰਾਬ ਸਮੱਗਲਰ ਭਾਰੀ ਮਾਤਰਾ ਵਿਚ ਸ਼ਰਾਬ ਲੈ ਕੇ ਇਕ ਸੁੰਨਸਾਨ ਜਗ੍ਹਾ ’ਤੇ ਖੜ੍ਹਾ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ, ਜਿਸ ’ਤੇ ਪੁਲਸ ਪਾਰਟੀ ਨੇ ਦੱਸੀ ਗਈ ਜਗ੍ਹਾ ’ਤੇ ਛਾਪੇਮਾਰੀ ਕੀਤੀ, ਜਿਸ ’ਤੇ ਪੁਲਸ ਪਾਰਟੀ ਨੂੰ ਦੇਖ ਕੇ ਕਥਿਤ ਸਮੱਗਲਰ ਬਲਕਾਰ ਸਿੰਘ ਨਿਵਾਸੀ ਪਿੰਡ ਲਧਾਈਕੇ ਭੱਜ ਨਿਕਲਿਆ।
ਪੁਲਸ ਨੇ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 120 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ, ਜਿਨ੍ਹਾਂ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਲਿਆ ਹੈ। ਕਥਿਤ ਸਮੱਗਲਰ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਹਰਮੇਸ਼ ਲਾਲ ਨੇ ਦੱਸਿਆ ਕਿ ਕਥਿਤ ਮੁਲਜ਼ਮ ਦੀ ਤਲਾਸ਼ ਕੀਤੀ ਜਾ ਰਹੀ ਹੈ।
