ਇਕਲੌਤੇ ਪੁੱਤ ਵਲੋਂ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਮਾਂ ਨੇ ਨਿਗਲਿਆ ਜ਼ਹਿਰ
Friday, Feb 28, 2020 - 04:14 PM (IST)

ਮੋਗਾ (ਸੰਜੀਵ)– ਕਰਜ਼ੇ ਤੋਂ ਪ੍ਰੇਸ਼ਾਨ ਇਕ ਔਰਤ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਸਰਕਾਰੀ ਹਸਪਤਾਲ ’ਚ ਦਾਖਲ ਸੁਨੀਤਾ ਰਾਣੀ (52) ਪਤਨੀ ਦੇਸਰਾਜ ਨਿਵਾਸੀ ਪੱਤੀ ਮਾਲਾਂ ਦੇ ਜਵਾਈ ਡਾ. ਹਰਕਮਲ ਸਿੰਘ ਨੇ ਦੱਸਿਆ ਕਿ ਉਸ ਦਾ ਸਾਲਾ ਗਲਤ ਸੰਗਤ ’ਚ ਪੈ ਗਿਆ ਹੈ, ਜਿਸ ਕਾਰਣ ਉਸ ਨੇ ਸ਼ਹਿਰ ਦੀਆਂ ਕਈ ਫਾਈਨਾਂਸ ਕੰਪਨੀਆਂ ਅਤੇ ਸ਼ਾਹੂਕਾਰਾਂ ਤੋਂ ਕਰਜ਼ਾ ਲਿਆ ਹੋਇਆ ਹੈ, ਜੋ ਹੁਣ ਉਹ ਲੁਧਿਆਣਾ ਵਿਖੇ ਕਿਸੇ ਰਿਸ਼ਤੇਦਾਰ ਦੇ ਘਰ ’ਚ ਜਾ ਕੇ ਛੁਪ ਕੇ ਬੈਠਾ ਹੋਇਆ ਹੈ। ਪੀਡ਼ਤ ਔਰਤ ਦੇ ਪਤੀ ਦੇਸਰਾਜ ਨੇ ਕਿਹਾ ਕਿ ਲੋਕ ਉਨ੍ਹਾਂ ਦੇ ਘਰ ਆ ਕੇ ਪੈਸਿਆਂ ਦੀ ਮੰਗ ਕਰਦੇ ਹਨ। ਉਨ੍ਹਾਂ ਨਾਲ ਬੁਰਾ ਸਲੂਕ ਅਤੇ ਗਾਲੀ-ਗਲੋਚ ਕਰਦੇ ਹਨ। ਇਸੇ ਗੱਲ ਤੋਂ ਪ੍ਰੇਸ਼ਾਨ ਹੋ ਕੇ ਮੇਰੀ ਪਤਨੀ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਉਸ ਨੂੰ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਪੁਲਸ ਨੂੰ ਮਾਮਲੇ ਦੀ ਸੂਚਨਾ ਦੇ ਦਿੱਤੀ ਗਈ ਹੈ।