ਕੁੜੀ ਨੂੰ ਪ੍ਰੇਮ ਜਾਲ ਵਿੱਚ ਫਸਾ ਕੇ ਮੁੰਡੇ ਨੇ ਕਰ ਦਿੱਤਾ ਘਟੀਆ ਕਾਰਾ, ਹੁਣ ਲੱਭ ਰਹੀ ਹੈ ਪੁਲਸ

Thursday, Dec 01, 2022 - 04:24 PM (IST)

ਕੁੜੀ ਨੂੰ ਪ੍ਰੇਮ ਜਾਲ ਵਿੱਚ ਫਸਾ ਕੇ ਮੁੰਡੇ ਨੇ ਕਰ ਦਿੱਤਾ ਘਟੀਆ ਕਾਰਾ, ਹੁਣ ਲੱਭ ਰਹੀ ਹੈ ਪੁਲਸ

ਮੋਗਾ (ਆਜ਼ਾਦ) : ਮੋਗਾ ਨਿਵਾਸੀ ਇਕ ਕੁੜੀ ਨੇ ਆਪਣੇ ਕਥਿਤ ਪ੍ਰੇਮੀ ’ਤੇ ਉਸ ਨੂੰ ਆਪਣੇ ਪ੍ਰੇਮ ਜਾਲ ਵਿਚ ਫਸਾ ਕੇ ਬਦਨਾਮ ਕਰਨ ਦੀ ਨੀਅਤ ਨਾਲ ਸੋਸ਼ਲ ਮੀਡੀਆ ’ਤੇ ਫੋਟੋਆਂ ਅਪਲੋਡ ਕਰਨ ਦੇ ਇਲਜ਼ਾਮ ਲਾਏ ਹਨ। ਇਸ ਸਬੰਧ ਵਿਚ ਪੁਲਸ ਨੇ ਜਾਂਚ ਦੇ ਬਾਅਦ ਕਥਿਤ ਮੁਲਜ਼ਮ ਧਰਮਵੀਰ ਸਿੰਘ ਨਿਵਾਸੀ ਮੋਗਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਬੱਸ 'ਚ ਮਿਲੀ ਅਣਜਾਣ ਕੁੜੀ ਤੋਂ ਸ਼ੁਰੂ ਹੋਈ ਕਹਾਣੀ,ਬ੍ਰਾਜ਼ੀਲ 'ਚ ਫਸਿਆ ਪੁੱਤ, ਪਿਓ ਨੂੰ ਆਇਆ ਬ੍ਰੇਨ ਅਟੈਕ

ਜਾਂਚ ਅਧਿਕਾਰੀ ਨੇ ਦੱਸਿਆ ਕਿ ਪੀੜਤ ਕੁੜੀ ਨੇ ਕਿਹਾ ਕਿ ਕਰੀਬ ਡੇਢ ਸਾਲ ਪਹਿਲਾਂ ਉਸਦੀ ਮੁਲਾਕਾਤ ਧਰਮਵੀਰ ਸਿੰਘ ਨਾਲ ਹੋਈ ਸੀ, ਜਿਸ ਨੇ ਹੌਲੀ-ਹੌਲੀ ਉਸ ਨੂੰ ਆਪਣੇ ਪ੍ਰੇਮ ਜਾਲ ਵਿਚ ਫਸਾ ਲਿਆ ਅਤੇ ਬਾਅਦ ਵਿਚ ਉਸ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਧਮਕੀਆਂ ਦੇਣ ਲੱਗਾ। ਉਸ ਨੇ ਕਿਹਾ ਕਿ ਕਥਿਤ ਮੁਲਜ਼ਮ ਨੇ ਉਸ ਨੂੰ ਬਦਨਾਮ ਕਰਨ ਦੀ ਨੀਅਤ ਨਾਲ ਸੋਸ਼ਲ ਮੀਡੀਆ ’ਤੇ ਉਸਦੀਆਂ ਫੋਟੋਆਂ ਅਪਲੋਡ ਕਰ ਦਿੱਤੀਆਂ ਅਤੇ ਮੇਰੇ ਰਿਸ਼ਤੇਦਾਰਾਂ ਨੂੰ ਵੀ ਭੇਜ ਦਿੱਤੀਆਂ, ਜਿਸ ਕਾਰਨ ਮੇਰਾ ਰਿਸ਼ਤਾ ਟੁੱਟ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਜਲਦ ਹੀ ਕਥਿਤ ਮੁਲਜ਼ਮ ਨੂੰ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਟਰੱਕ ਯੂਨੀਅਨਾਂ ਖ਼ਿਲਾਫ਼ ਸਖ਼ਤ ਹੋਈ ਪੰਜਾਬ ਸਰਕਾਰ, ਦਿੱਤੇ ਵੱਡੀ ਕਾਰਵਾਈ ਦੇ ਆਦੇਸ਼

ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ਕੁਮੈਂਟ ਕਰਕੇ ਦੱਸੋ


author

Harnek Seechewal

Content Editor

Related News