ਮੰਡੀਆਂ ''ਚ 4,044 ਮੀਟ੍ਰਿਕ ਟਨ ਝੋਨੇ ਦੀ ਆਮਦ

10/11/2019 5:26:03 PM

ਮੋਗਾ (ਗੋਪੀ ਰਾਊਕੇ)—ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ 'ਚ 4,044 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ 'ਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 3,412 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦ ਕੀਤੇ ਗਏ ਝੋਨੇ 'ਚੋਂ 2,348 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਕਰਵਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੇ ਗਏ ਝੋਨੇ ਦਾ ਏਜੰਸੀ ਵਾਈਜ਼ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 247 ਮੀਟ੍ਰਿਕ ਟਨ, ਮਾਰਕਫ਼ੈੱਡ ਵੱਲੋਂ 367 ਮੀਟ੍ਰਿਕ ਟਨ, ਪਨਸਪ ਵੱਲੋਂ 17 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 105 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 2676 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ। ਉਨ੍ਹਾਂ ਜ਼ਿਲੇ ਦੇ ਕਿਸਾਨਾਂ ਨੂੰ ਮੰਡੀਆਂ 'ਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਵੀ ਅਪੀਲ ਕੀਤੀ।


Shyna

Content Editor

Related News