ਜ਼ਿਲਾ ਮੈਜਿਸਟ੍ਰੇਟ ਨੇ ਮੈਰਿਜ ਪੈਲਸਾਂ ’ਚ ਹਥਿਆਰ ਲੈ ਕੇ ਆਉਣ ’ਤੇ ਲਾਈ ਪੂਰਨ ਪਾਬੰਦੀ

Wednesday, Mar 11, 2026 - 06:19 PM (IST)

ਜ਼ਿਲਾ ਮੈਜਿਸਟ੍ਰੇਟ ਨੇ ਮੈਰਿਜ ਪੈਲਸਾਂ ’ਚ ਹਥਿਆਰ ਲੈ ਕੇ ਆਉਣ ’ਤੇ ਲਾਈ ਪੂਰਨ ਪਾਬੰਦੀ

ਮੋਗਾ (ਗੋਪੀ ਰਾਊਕੇ): ਡਿਪਟੀ ਕਮਿਸ਼ਨਰ-ਕਮ-ਜ਼ਿਲਾ ਮੈਜਿਸਟ੍ਰੇਟ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (46 ਆਫ 2023) 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ਵਿਚ ਚੱਲ ਰਹੇ ਮੈਰਿਜ ਪੈਲਸਾਂ ਵਿਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਾਈ ਗਈ ਹੈ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪੈਲਸਾਂ ਵਿਚ ਹੁੰਦੇ ਸਮਾਰੋਹ ਦੌਰਾਨ ਕਈ ਵਿਅਕਤੀਆਂ ਵੱਲੋਂ ਹਥਿਆਰ ਨਾਲ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇਕ ਫੈਸ਼ਨ ਜਿਹਾ ਬਣ ਗਿਆ ਹੈ।

ਇਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲੇ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ’ਤੇ ਰੋਕ ਲਾਈ ਜਾਣੀ ਲੋਕ ਹਿੱਤ ਲਈ ਜ਼ਰੂਰੀ ਹੈ, ਇਹ ਹੁਕਮ 10 ਮਈ, 2026 ਤੱਕ ਲਾਗੂ ਰਹਿਣਗੇ।


author

Gurminder Singh

Content Editor

Related News