ਨਾਬਾਲਗਾ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ''ਚ 3 ਨਾਮਜ਼ਦ
04/24/2019 10:04:13 AM
ਨਿਹਾਲ ਸਿੰਘ ਵਾਲਾ, ਬਿਲਾਸਪੁਰ (ਬਾਵਾ, ਜਗਸੀਰ)—ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਦੇ ਦੋਸ਼ ਵਿਚ 3 ਜਣਿਆਂ ਨੂੰ ਨਾਮਜ਼ਦ ਕੀਤਾ ਹੈ। ਸਹਾਇਕ ਥਾਣੇਦਾਰ ਮਨਪ੍ਰੀਤ ਕੌਰ ਨੇ ਦੱਸਿਆ ਕਿ ਨੇੜਲੇ ਪਿੰਡ ਦੇ ਵਿਅਕਤੀ ਨੇ ਦਰਜ ਕਰਵਾਈ ਸ਼ਿਕਾਇਤ ਵਿਚ ਕਿਹਾ ਕਿ ਉਸ ਦੀ ਨਾਬਾਲਗ ਬੇਟੀ ਨੂੰ ਸੁਖਮਨਜੋਤ ਸਿੰਘ ਆਪਣੇ ਸਾਥੀਆਂ ਪ੍ਰਿਤਪਾਲ ਕੌਰ, ਹਰਮਨਜੋਤ ਕੌਰ ਨਾਲ ਮਿਲੀਭੁਗਤ ਕਰ ਕੇ ਵਿਆਹ ਦਾ ਝਾਂਸਾ ਦੇ ਕੇ ਕਿਤੇ ਲੈ ਗਏ। ਉਨ੍ਹਾਂ ਕਾਫੀ ਸਮਾਂ ਉਸ ਦੀ ਭਾਲ ਕੀਤੀ ਪਰ ਉਸ ਦਾ ਪਤਾ ਨਹੀਂ ਲੱਗਾ। ਸਹਾਇਕ ਥਾਣੇਦਾਰ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।