ਮਨਰੇਗਾ ਮਜ਼ਦੂਰਾਂ ਦੇ ਹੱਕ ਵਿਚ 11 ਜਨਵਰੀ ਨੂੰ ਵਿਸ਼ਾਲ ਰੈਲੀ
Tuesday, Jan 06, 2026 - 06:08 PM (IST)
ਬਾਘਾ ਪੁਰਾਣਾ (ਅਜੇ ਅਗਰਵਾਲ)- ਜ਼ਿਲ੍ਹਾ ਮੋਗਾ ਦੇ ਸਬ ਡਵੀਜ਼ਨ ਬਾਘਾਪੁਰਾਣਾ ਵਿਖੇ ਮਨਰੇਗਾ ਮਜ਼ਦੂਰਾਂ ਦੇ ਹੱਕ ਵਿਚ 11 ਜਨਵਰੀ ਨੂੰ ਕਾਂਗਰਸ ਪਾਰਟੀ ਵੱਲੋਂ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਕਾਂਗਰਸ ਆਗੂ ਜਗਸੀਰ ਸਿੰਘ ਕਾਲੇਕੇ, ਭੋਲਾ ਸਿੰਘ ਬਰਾੜ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਬਾਘਾਪੁਰਾਣਾ ਦੀ ਮੇਨ ਅਨਾਜ ਮੰਡੀ ਵਿਖੇ ਹੋ ਰਹੀ ਵਿਸ਼ਾਲ ਰੈਲੀ ਨੂੰ ਪੰਜਾਬ ਇੰਚਾਰਜ ਸਾਬਕਾ ਮੁੱਖ ਮੰਤਰੀ ਭੁਪੇਸ਼ ਭੰਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਾਪਤ ਸਿੰਘ ਬਾਜਵਾ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਇਸ ਵਿਸ਼ਾਲ ਰੈਲੀ ਨੂੰ ਸੰਬੋਧਨ ਕਰੇਦੀ। ਜਿਸ ਨੂੰ ਲੈ ਕੇ ਪਾਰਟੀ ਆਗੂਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
