ਹੈਰੋਇਨ, ਚੂਰਾ ਪੋਸਤ ਅਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 3 ਗ੍ਰਿਫਤਾਰ
Sunday, Apr 07, 2019 - 05:20 PM (IST)
ਮੋਗਾ (ਆਜ਼ਾਦ)—ਮੋਗਾ ਪੁਲਸ ਨੇ ਹੈਰੋਇਨ, ਚੂਰਾ ਪੋਸਤ ਅਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਇਸ ਸਬੰਧ 'ਚ ਜਾਣਕਾਰੀ ਦਿੰਦਿਆਂ ਥਾਣਾ ਧਰਮਕੋਟ ਦੇ ਮੁੱਖ ਅਫਸਰ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਥਾਣੇਦਾਰ ਪ੍ਰਭਜੋਤ ਕੌਰ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰ ਰਹੀ ਸੀ ਤਾਂ ਜਦੋਂ ਉਹ ਪਿੰਡ ਬੱਡੂਵਾਲ ਕੋਲ ਪੁੱਜੇ ਤਾਂ ਸੱਤਪਾਲ ਸਿੰਘ ਨਿਵਾਸੀ ਪਿੰਡ ਚੱਕਤਾਰੇ ਵਾਲਾ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਥਾਣਾ ਬਾਘਾਪੁਰਾਣਾ ਦੇ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰ ਰਹੇ ਸੀ ਤਾਂ ਪਿੰਡ ਛੋਟਾ ਘਰ ਕੋਲ ਬਲੌਰ ਸਿੰਘ ਨਿਵਾਸੀ ਪਿੰਡ ਛੋਟਾ ਘਰ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਅਤੇ ਉਸ ਕੋਲੋਂ 10 ਕਿਲੋ ਚੂਰਾ ਪੋਸਤ ਬਰਾਮਦ ਕੀਤਾ ਗਿਆ।
ਇਸੇ ਤਰ੍ਹਾਂ ਥਾਣਾ ਫਤਿਹਗੜ੍ਹ ਪੰਜਤੂਰ ਦੇ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰ ਰਹੇ ਸੀ ਤਾਂ ਪੁਲਸ ਪਾਰਟੀ ਨੇ ਮੋਟਰਸਾਈਕਲ ਸਵਾਰ ਪਵਨ ਕੁਮਾਰ ਉਰਫ ਪੰਮਾ ਨਿਵਾਸੀ ਪਿੰਡ ਫਤਿਹਗੜ੍ਹ ਪੰਜਤੂਰ ਨੂੰ ਰੋਕਿਆ ਅਤੇ ਉਸਦੀ ਤਲਾਸ਼ੀ ਦੌਰਾਨ 170 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ, ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
