ਨਸ਼ੇ ਵਾਲੀਆਂ ਗੋਲੀਆਂ ਅਤੇ ਸ਼ਰਾਬ ਸਮੇਤ 3 ਕਾਬੂ

02/04/2021 6:11:17 PM

ਮੋਗਾ (ਆਜ਼ਾਦ): ਮੋਗਾ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਅਤੇ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਗੁਪਤ ਸੂਚਨਾ ਦੇ ਆਧਾਰ ’ਤੇ ਸੰਜੇ ਕੁਮਾਰ ਉਰਫ ਸੰਜੂ ਨਿਵਾਸੀ ਪਿੰਡ ਸਮਾਲਸਰ ਨੂੰ ਕਾਬੂ ਕਰ ਕੇ 200 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।ਇਸੇ ਤਰ੍ਹਾਂ ਮੋਟਰਸਾਈਕਲ ਸਵਾਰ ਕਿੱਕਰ ਸਿੰਘ ਨਿਵਾਸੀ ਪਿੰਡ ਕੋਟ ਮੁਹੰਮਦ ਖਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ 22 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਸਦਰ ਮੋਗਾ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਗਸ਼ਤ ਦੌਰਾਨ ਸੂਚਨਾ ਮਿਲਣ ’ਤੇ ਮਨਪ੍ਰੀਤ ਸਿੰਘ ਉਰਫ ਮੰਨਾ ਨੂੰ ਕਾਬੂ ਕਰ ਕੇ 12 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ। ਦੋਸ਼ੀਆਂ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ।


Shyna

Content Editor

Related News