ਪਤੀ-ਪਤਨੀ ਦੀ ਮਾਰਕੁੱਟ ਕਰਕੇ ਮੋਟਰਸਾਈਕਲ ਅਤੇ ਨਕਦੀ ਖੋਹੀ, ਤਿੰਨ ਨਾਮਜ਼ਦ

06/16/2019 4:32:44 PM

ਮੋਗਾ (ਆਜ਼ਾਦ)—ਮੋਟਰਸਾਈਕਲ ਸਵਾਰ ਤਿੰਨ ਲੜਕਿਆਂ ਵਲੋਂ ਪਤੀ-ਪਤਨੀ ਨੂੰ ਜ਼ਖਮੀ ਕਰਕੇ ਉਨ੍ਹਾਂ ਦਾ ਮੋਟਰ ਸਾਈਕਲ ਅਤੇ ਨਕਦੀ ਖੋਹ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਮਹਿਲਾ ਗੁਰਮੀਤ ਕੌਰ ਨੂੰ ਸਿਵਲ ਹਸਪਤਾਲ ਕੋਟ ਈਸੇ ਖਾਂ 'ਚ ਦਾਖਲ ਕਰਵਾਇਆ ਗਿਆ। ਇਕ ਲੜਕੇ ਦੀ ਪਛਾਣ ਹੋਣ ਤੇ ਪੁਲਸ ਨੇ ਤਿੰਨ ਲੜਕਿਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਗੁਰਮੀਤ ਕੌਰ ਪਤਨੀ ਬਲਵਿੰਦਰ ਦਾਸ ਨਿਵਾਸੀ ਪਿੰਡ ਜਲਾਲਾਬਾਦ ਪੂਰਬੀ ਨੇ ਕਿਹਾ ਕਿ ਜਦ ਉਹ ਆਪਣੇ ਪਤੀ ਨਾਲ ਮੋਟਰਸਾਈਕਲ ਤੇ ਪਿੰਡ ਜਾਨੀਆਂ ਨੂੰ ਜਾ ਰਹੇ ਸਨ ਤਾਂ ਰਸਤੇ ਵਿਚ ਤਿੰਨ ਲੜਕਿਆਂ ਜਿਨ੍ਹਾਂ ਦੇ ਮੂੰਹ ਢਕੇ ਹੋਏ ਸਨ। ਉਨ੍ਹਾਂ ਨੂੰ ਆਵਾਜ਼ ਦੇ ਕੇ ਰੁਕਣ ਦਾ ਇਸ਼ਾਰਾ ਕੀਤਾ, ਜਿਵੇਂ ਮੇਰੇ ਉਨ੍ਹਾਂ ਨੇ ਆਪਣਾ ਮੋਟਰਸਾਈਕਲ ਉੱਥੇ ਰੋਕਿਆ ਤਾਂ ਉਕਤ ਲੜਕਾ ਉਨ੍ਹਾਂ ਨਾਲ ਮਾਰਕੁੱਟ ਕਰਨ ਲੱਗਾ ਅਤੇ ਮਾਰਕੁੱਟ ਕਰਕੇ ਮੋਟਰਸਾਈਕਲ ਖੋਹਣ ਦੀ ਕੋਸ਼ਿਸ਼ ਕਰਨ ਲੱਗੇ।

ਇਸ ਦੌਰਾਨ ਉਨ੍ਹਾਂ ਨੇ ਰੋਲਾ ਪਾਇਆ ਅਤੇ ਉਨ੍ਹਾਂ ਦਾ ਮੁਕਾਬਲਾ ਕੀਤਾ। ਇਸ ਧੱਕਾਮੁੱਕੀ ਦੌਰਾਨ ਇਕ ਲੜਕੇ ਦੇ ਮੂੰਹ ਤੋਂ ਕੱਪੜਾ ਉਤਰ ਗਿਆ, ਜਿਸ ਨੂੰ ਉਨ੍ਹਾਂ ਨੇ ਪਛਾਣ ਲਿਆ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਉਕਤ ਲੜਕਾ ਉਨ੍ਹਾਂ ਦੇ ਪਿੰਡ ਦਾ ਹੀ ਲੜਕਾ ਸੋਨਾ ਸਿੰਘ ਪੁੱਤਰ ਸਧੂਰਾ ਸਿੰਘ ਸੀ। ਪਤੀ-ਪਤਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮਾਰਕੁੱਟ ਕਰਕੇ ਜ਼ਖਮੀ ਕਰਨ ਦੇ ਬਾਅਦ ਲੁਟੇਰਿਆਂ ਨੇ ਮੋਟਰਸਾਈਕਲ ਦੇ ਇਲਾਵਾ 1300 ਰੁਪਏ ਨਕਦ ਖੋਹ ਕੇ ਫਰਾਰ ਹੋ ਗਏ। ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ। ਇਸ ਘਟਨਾ ਦਾ ਪਤਾ ਲੱਗਣ ਤੇ ਥਾਣਾ ਧਰਮਕੋਟ ਦੇ ਹੌਲਦਾਰ ਦਲਬੀਰ ਸਿੰਘ ਪੁਲਸ ਪਾਰਟੀ ਸਮੇਤ ਉਥੇ ਪੁੱਜੇ ਅਤੇ ਜਾਂਚ ਦੇ ਇਲਾਵਾ ਆਸ ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਅਤੇ ਸੋਨਾ ਸਿੰਘ ਪੁੱਤਰ ਸਧੂਰਾ ਸਿੰਘ ਦੇ ਇਲਾਵਾ ਦੋ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਉਨਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ।


Shyna

Content Editor

Related News