ਨਸ਼ੀਲੀਆਂ ਗੋਲੀਆਂ ਦਾ ਧੰਦਾ ਕਰਨ ਵਾਲੇ ਪੰਜ ਕਾਬੂ

07/15/2022 6:15:19 PM

ਮੋਗਾ (ਅਜ਼ਾਦ) : ਮੋਗਾ ਪੁਲਸ ਵੱਲੋਂ ਨਸ਼ੇ ਦੇ ਤੌਰ ’ਤੇ ਵਰਤੀਆਂ ਜਾਂਦੀਆਂ 430 ਨਸ਼ੀਲੀਆਂ ਗੋਲੀਆਂ ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫਤਿਗਹੜ੍ਹ ਪੰਜਤੂਰ ਦੇ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਪਿੰਡ ਚੋਟੀਆਂ ਨਾਥਾਂ ਦੇ ਕੋਲ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ ’ਤੇ ਲਵਪ੍ਰੀਤ ਉਰਫ ਬੱਬੂ ਨਿਵਾਸੀ ਪਿੰਡ ਸੈਦੇਸ਼ਾਹ ਵਾਲਾ ਅਤੇ ਨੱਥਾ ਸਿੰਘ ਨਿਵਾਸੀ ਪਿੰਡ ਖੰਭੇ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 160 ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ ਗਈਆਂ। 

ਇਸੇ ਤਰ੍ਹਾਂ ਥਾਣਾ ਸਿਟੀ ਮੋਗਾ ਦੇ ਸਹਾਇਕ ਥਾਣੇਦਾਰ ਸਿਕੰਦਰ ਸਿੰਘ ਨੇ ਰੇਲਵੇ ਫਾਟਕ ਮਹਿੰਮੇਵਾਲਾ ਰੋਡ ਮੋਗਾ ਦੇ ਕੋਲ ਗੁਪਤ ਸੂਚਨਾ ਦੇ ਆਧਾਰ ’ਤੇ ਹਰਪ੍ਰੀਤ ਸਿੰਘ ਉਰਫ ਮਿੰਟੂ ਨਿਵਾਸੀ ਐਮ.ਪੀ ਬਸਤੀ ਲੰਡੇਕੇ ਨੂੰ ਕਾਬੂ ਕਰਕੇ ਉਸ ਕੋਲੋਂ 160 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸੇ ਤਰ੍ਹਾਂ ਸੀ.ਆਈ.ਏ ਮੋਗਾ ਵੱਲੋਂ ਗਸਤ ਦੌਰਾਨ ਮੋਟਰ ਸਾਈਕਲ ਸਵਾਰ ਨਰਿੰਦਰ ਸਿੰਘ ਅਤੇ ਸੌਰਵ ਸਿੰਘ ਦੋਨੋਂ ਨਿਵਾਸੀ ਕੋਟ ਈਸੇ ਖਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 110 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਕਥਿਤ ਦੋਸ਼ੀਆਂ ਦੇ ਖਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਮਾਮਲੇ ਦਰਜ ਕੀਤੇ ਗਏ ਹਨ।


Gurminder Singh

Content Editor

Related News