ਖੇਤੀ ਮਸ਼ੀਨਰੀ ''ਤੇ ਸਬਸਿਡੀ ਲਈ ਕਿਸਾਨ 30 ਤੱਕ ਅਰਜ਼ੀਆਂ ਦੇਣ: ਖੇਤੀਬਾੜੀ ਅਫ਼ਸਰ

06/19/2019 10:36:47 AM

ਮੋਗਾ (ਰਾਊਕੇ)—ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਵਾਤਾਵਰਣ ਦੀ ਸੰਭਾਲ ਮੁਹਿੰਮ ਅਧੀਨ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਖੇਤੀ ਮਸ਼ੀਨਰੀ 'ਤੇ ਸਬਸਿਡੀ ਦੇਣ ਲਈ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਪਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਿਸਾਨਾਂ ਨੂੰ ਖੇਤੀ ਮਸ਼ੀਨਰੀ 'ਤੇ ਸਬਸਿਡੀ ਦਿੱਤੀ ਜਾਵੇਗੀ, ਜਿਸ ਨੂੰ ਵਰਤ ਕੇ ਕਿਸਾਨ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਾ ਕੇ ਖੇਤਾਂ 'ਚ ਹੀ ਸਾਂਭ ਸਕਣਗੇ, ਜਿਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚੇਗਾ।

ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਕਿਸਾਨਾਂ ਨੂੰ ਮਸ਼ੀਨਰੀ ਦੀ ਕੀਮਤ 'ਤੇ 50 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਸਕੀਮ ਅਧੀਨ ਹੈਪੀ ਸੀਡਰ, ਪੈਡੀ ਸਟਰਾਅ ਚੌਪਰ, ਮਲਚਰ, ਹਾਈਡ੍ਰੋਲਿਕ ਰਿਵਰਸੀਬਲ ਐੱਮ.ਬੀ.ਪਲਾੳ, ਜ਼ੀਰੋ ਟਿੱਲ ਡਰਿੱਲ, ਸੁਪਰ ਐੱਸ.ਐੱਮ.ਐੱਸ. 'ਤੇ ਸਬਸਿਡੀ ਲਈ ਅਰਜ਼ੀਆਂ 30 ਜੂਨ ਤੱਕ ਬਲਾਕ ਖੇਤੀਬਾੜੀ ਦਫਤਰਾਂ ਵਿਖੇ ਦਿੱਤੀਆਂ ਜਾ ਸਕਦੀਆਂ ਹਨ। ਇਸ ਮਿਤੀ ਤੋਂ ਬਾਅਦ ਕੋਈ ਵੀ ਦਰਖ਼ਾਸਤ ਨਹੀਂ ਲਈ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਅਲਾਟ ਹੋਏ ਟੀਚਿਆਂ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੁੰਦੀਆਂ ਹਨ ਤਾਂ ਇਹ ਖੇਤੀ ਮਸ਼ੀਨਰੀ ਕਿਸਾਨਾਂ ਨੂੰ ਡਰਾਅ ਆਫ਼ ਲਾਟਸ ਰਾਹੀਂ ਦਿੱਤੀ ਜਾਵੇਗੀ। ਸਬਸਿਡੀ ਸਿਰਫ ਭਾਰਤ ਸਰਕਾਰ ਦੇ ਖੇਤੀਬਾੜੀ ਵਿਭਾਗ ਤੋਂ ਪ੍ਰਵਾਨਿਤ ਕੰਪਨੀਆਂ ਤੋਂ ਖਰੀਦੀ ਖੇਤੀ ਮਸ਼ੀਨਰੀ 'ਤੇ ਹੀ ਦਿੱਤੀ ਜਾਵੇਗੀ। ਸਕੀਮ ਅਧੀਨ ਕਿਰਾਏ 'ਤੇ ਖੇਤੀ ਮਸ਼ੀਨਰੀ ਚਲਾਉਣ ਲਈ ਕਸਟਮ ਹਾਇਰਿੰਗ ਸੈਂਟਰ ਖੋਲ੍ਹਣ ਵਾਸਤੇ ਰਜਿਸਟਰਡ ਕਿਸਾਨ ਗਰੁੱਪਾਂ ਨੂੰ 80 ਫੀਸਦੀ ਤੱਕ ਸਬਸਿਡੀ ਦੇਣ ਦਾ ਵੀ ਪ੍ਰਬੰਧ ਹੈ।


Shyna

Content Editor

Related News