ਦੇਸੀ ਪਿਸਤੌਲਾਂ ਸਮੇਤ 2 ਕਾਬੂ, ਦੋ ਦਿਨ ਦਾ ਮਿਲਿਆ ਪੁਲਸ ਰਿਮਾਂਡ

06/29/2022 6:08:02 PM

ਮੋਗਾ (ਆਜ਼ਾਦ) : ਮੋਗਾ ਪੁਲਸ ਵੱਲੋਂ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਬਾਘਾ ਪੁਰਾਣਾ ਪੁਲਸ ਨੇ ਦੋ ਵਿਅਕਤੀਆਂ ਨੂੰ ਦੋ ਦੇਸੀ ਪਿਸਤੌਲਾਂ ਸਮੇਤ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਘਾ ਪੁਰਾਣਾ ਦੇ ਡੀ. ਐੱਸ. ਪੀ. ਸ਼ਮਸ਼ੇਰ ਸਿੰਘ ਨੇ ਕਿਹਾ ਕਿ ਜਦੋਂ ਥਾਣਾ ਬਾਘਾ ਪੁਰਾਣਾ ਦੇ ਮੁੱਖ ਅਫਸਰ ਜਤਿੰਦਰ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਬੂਟਾ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਪਿੰਡ ਆਲਮਵਾਲਾ ਕੋਲ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਪ੍ਰਦੀਪ ਸਿੰਘ ਅਤੇ ਅਰੁਣ ਕੁਮਾਰ ਦੋਨੋਂ ਨਿਵਾਸੀ ਬਾਘਾ ਪੁਰਾਣਾ ਕੋਲ ਦੇਸੀ ਪਿਸਤੌਲ (ਕੱਟੇ) ਹਨ।

ਇਸ ’ਤੇ ਪੁਲਸ ਪਾਰਟੀ ਨੇ ਉਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਦੋ ਦੇਸੀ ਪਿਸਤੌਲ ਕੱਟੇ ਬਰਾਮਦ ਕਰ ਲਏ। ਦੋਸ਼ੀਆਂ ਖਿਲਾਫ਼ ਥਾਣਾ ਬਾਘਾ ਪੁਰਾਣਾ ਵਿਚ ਮਾਮਲਾ ਦਰਜ ਕਰਨ ਤੋਂ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਸਬੰਧ ਕਿਹੜੇ-ਕਿਹੜੇ ਮਾੜੇ ਅਨਸਰਾਂ ਦੇ ਨਾਲ ਹਨ ਅਤੇ ਉਹ ਉਕਤ ਪਿਸਤੌਲ ਕਿੱਥੋਂ ਲੈ ਕੇ ਆਏ ਸਨ, ਜਲਦੀ ਹੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।


Gurminder Singh

Content Editor

Related News