ਪੁਲਸ ਨੂੰ ਮਿਲੀ ਸਫਲਤਾ, ਨਸ਼ੀਲੀ ਗੋਲੀਆਂ ਸਮੇਤ ਇਕ ਗ੍ਰਿਫ਼ਤਾਰ
Monday, Mar 13, 2023 - 06:13 PM (IST)

ਮੋਗਾ (ਅਜ਼ਾਦ) : ਮੋਗਾ ਪੁਲਸ ਵੱਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਖਿਲਾਫ਼ ਚਲਾਈ ਮੁਹਿੰਮ ਦੇ ਤਹਿਤ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਨਸ਼ੇ ਦੇ ਤੌਰ ’ਤੇ ਵਰਤੀਆਂ ਜਾਣ ਵਾਲੀਆਂ ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਥਾਣਾ ਕੋਟ ਈਸੇ ਖਾਂ ਦੇ ਇੰਚਾਰਜ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਦੇਰ ਰਾਤ ਚੀਮਾ ਰੋਡ ਕੋਟ ਈਸੇ ਖਾਂ ਦੇ ਕੋਲ ਗਸਤ ਕਰ ਰਹੇ ਸਨ ਤਾਂ ਸ਼ੱਕ ਦੇ ਆਧਾਰ ’ਤੇ ਪੁਲਸ ਪਾਰਟੀ ਨੇ ਹਰਮੀਤ ਸਿੰਘ ਉਰਫ ਨੀਟਾ ਨਿਵਾਸੀ ਕੋਟ ਈਸੇ ਖਾਂ ਨੂੰ ਰੋਕਿਆ।
ਉਨ੍ਹਾਂ ਦੱਸਿਆ ਕਿ ਜਦੋਂ ਪੁਲਸ ਵਲੋਂ ਉਕਤ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 212 ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਸ ਨੇ ਮੁਲਜ਼ਮ ਖਿਲਾਫ਼ ਥਾਣਾ ਕੋਟ ਈਸੇ ਖਾਂ ਵਿਚ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ, ਜਿਸ ਨੂੰ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।