ਡੋਡੇ ਪੋਸਤ ਅਤੇ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲੇ 2 ਕਾਬੂ
06/03/2023 5:04:45 PM

ਮੋਗਾ (ਆਜ਼ਾਦ) : ਨਸ਼ੇ ਵਾਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ ਮੋਗਾ ਪੁਲਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਡੋਡੇ ਪੋਸਤ ਅਤੇ ਨਾਜਾਇਜ਼ ਸ਼ਰਾਬ ਸਮੇਤ ਦੇ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸੀ. ਆਈ. ਏ. ਸਟਾਫ ਬਾਘਾ ਪੁਰਾਣਾ ਦੇ ਇੰਚਾਰਜ ਦਲਜੀਤ ਸਿੰਘ ਦੀ ਅਗਵਾਈ ਵਿਚ ਸਹਾਇਕ ਥਾਣੇਦਾਰ ਤਰਸੇਮ ਸਿੰਘ ਅਤੇ ਸਹਾਇਕ ਥਾਣੇਦਾਰ ਜਰਨੈਲ ਸਿੰਘ ਇਲਾਕੇ ਵਿਚ ਗਸ਼ਤ ਕਰਦੇ ਹੋਏ ਦੇਰ ਸ਼ਾਮ ਸਮਾਲਸਰ ਕੋਲ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਅਨਮੋਲ ਦੀਪ ਸਿੰਘ ਉਰਫ ਅਨਮੋਲ ਨਿਵਾਸੀ ਪਿੰਡ ਉਕੰਦਵਾਲਾ ਜੈਤੋ ਨਸ਼ੇ ਵਾਲੇ ਪਦਾਰਥਾਂ ਦਾ ਧੰਦਾ ਕਰਦਾ ਹੈ, ਜਿਸ ’ਤੇ ਪੁਲਸ ਪਾਰਟੀ ਨੇ ਉਸ ਨੂੰ ਜਾ ਦਬੋਚਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ 20 ਕਿੱਲੋ ਭੁੱਕੀ ਡੋਡੇ ਪੋਸਤ ਬਰਾਮਦ ਕੀਤੇ ਗਏ। ਕਥਿਤ ਦੋਸ਼ੀ ਖਿਲਾਫ਼ ਥਾਣਾ ਸਮਾਲਸਰ ਵਿਚ ਮਾਮਲਾ ਦਰਜ ਕਰ ਲਿਆ ਹੈ, ਜਿਸ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਤਿੰਨ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ।
ਇਸ ਤਰ੍ਹਾਂ ਥਾਣਾ ਅਜੀਤਵਾਲ ਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਮਨਿੰਦਰਦੀਪ ਸਿੰਘ ਨਿਵਾਸੀ ਪਿੰਡ ਚੂਹੜਚੱਕ ਨੂੰ ਕਾਬੂ ਕਰ ਕੇ 25 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਕਥਿਤ ਦੋਸ਼ੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।