ਨਿਹਾਲ ਸਿੰਘ ਵਾਲਾ ਦੀ ਪੁਲਸ ਵੱਲੋਂ ਭਗੌੜਾ ਕਾਬੂ
Tuesday, Jun 18, 2024 - 03:17 PM (IST)

ਨਿਹਾਲ ਸਿੰਘ ਵਾਲਾ (ਬਾਵਾ) : ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਇਕ ਭਗੌੜੇ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਡੀ. ਐੱਸ. ਪੀ. ਪਰਮਜੀਤ ਸਿੰਘ ਸੰਧੂ ਅਤੇ ਥਾਣਾ ਮੁਖੀ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਹੌਲਦਾਰ ਸਿਕੰਦਰ ਸਿੰਘ ਦੀ ਅਗਵਾਈ ਵਿਚ ਪੁਲਸ ਪਾਰਟੀ ਨੇ ਭਗੌੜੇ ਕਥਿਤ ਦੋਸ਼ੀ ਗਗਨਦੀਪ ਸਿੰਘ ਉਰਫ ਬਿੱਲਾ ਪੁੱਤਰ ਚਰਨ ਸਿੰਘ ਵਾਸੀ ਮਾਣੂਕੇ ਰੋਡ ਰੌਤਾ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਵਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।