ਪੁਲਸ ਦੀ ਵੱਡੀ ਕਾਰਵਾਈ, ਤਸਕਰ ਦੀ 2 ਕਰੋੜ 33 ਲੱਖ ਰੁਪਏ ਦੀ ਜਾਇਦਾਦ ਸੀਜ਼
Thursday, Dec 12, 2024 - 06:19 PM (IST)
ਮੋਗਾ (ਕਸ਼ਿਸ਼) : ਐੱਸਐੱਸਪੀ ਮੋਗਾ ਅਜੇ ਗਾਂਧੀ ਦੇ ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਸੀਜ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਥਾਣਾ ਧਰਮਕੋਟ ਡੀਐੱਸਪੀ ਰਮਨਦੀਪ ਸਿੰਘ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਪਿੰਡ ਦੌਲੇਵਾਲਾ ਦੇ 4 ਨਸ਼ਾ ਤਸਕਰਾਂ ਦੀ 2 ਕਰੋੜ 33 ਲੱਖ ਰੁਪਏ ਦੀ ਜਾਇਦਾਦ ਨੂੰ ਸੀਜ਼ ਕੀਤਾ ਗਿਆ ਹੈ। ਉਕਤਾਨ 12 ਗੱਟੇ ਪੋਸਤ ਅਤੇ ਇਕ ਸਕਾਰਪੀਓ ਬਰਾਮਦ ਕੀਤੀ ਗਈ ਸੀ।
ਜਾਣਕਾਰੀ ਦਿੰਦੇ ਹੋਏ ਡੀਐੱਸਪੀ ਧਰਮਕੋਟ ਰਮਨਦੀਪ ਸਿੰਘ ਨੇ ਕਿਹਾ ਕਿ ਪਿੰਡ ਦੋਲੇਵਾਲਾ ਵਿਖੇ ਨਸ਼ਾ ਤਸਕਰ ਅਮਰਜੀਤ ਸਿੰਘ ,ਪਰਮਜੀਤ ਸਿੰਘ , ਅਜੈਬ ਸਿੰਘ ਅਤੇ ਜੰਡ ਸਿੰਘ ਦੀ ਜਾਇਦਾਦ ਜਿਸ ਦੀ ਕੁੱਲ ਕੀਮਤ 2 ਕਰੋੜ 33 ਲੱਖ ਰੁਪਏ ਦੇ ਕਰੀਬ ਬਣਦੀ ਹੈ ਨੂੰ ਸੀਜ ਕੀਤਾ ਹੈ। ਨਾਲ ਹੀ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਆਪਣਾ ਧੰਦਾ ਬੰਦ ਕਰ ਦੇਣ ਨਹੀਂ ਤਾਂ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।