ਪੁਲਸ ਨੇ ਨਾਕੇ ''ਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਵਿਅਕਤੀ

Monday, Jan 20, 2025 - 04:29 PM (IST)

ਪੁਲਸ ਨੇ ਨਾਕੇ ''ਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਵਿਅਕਤੀ

ਮੋਗਾ (ਕਸ਼ਿਸ਼ ਸਿੰਗਲਾ) : ਮੋਗਾ ਜ਼ਿਲ੍ਹੇ ਵਿਚ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਚਲਾਈ ਗਈ ਮਹਿਮ ਤਹਿਤ ਕੀਤੀ ਗਈ ਨਾਕੇਬੰਦੀ ਦੌਰਾਨ ਨੂਰਪੁਰ ਹਕੀਮਾਂ ਕੋਲ ਇਕ ਵਿਅਕਤੀ ਨੂੰ 32 ਬੋਰ ਦੇਸੀ ਪਿਸਤੌਲ ਅਤੇ 3 ਜਿੰਦਾ ਕਾਰਤੂਸਾਂ 315 ਬੋਰ ਪਿਸਟਲ ਅਤੇ ਤਿੰਨ ਜਿੰਦਾ ਕਾਰਤੂਸ ਨਾਲ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਧਰਮਕੋਟ ਰਮਨਦੀਪ ਸਿੰਘ ਨੇ ਕਿਹਾ ਕਿ ਐੱਸ. ਐੱਸ. ਪੀ. ਮੋਗਾ ਦੇ ਨਿਰਦੇਸ਼ਾਂ ਦੇ ਤਹਿਤ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਲਗਾਤਾਰ ਨਾਕਾਬੰਦੀ ਕੀਤੀ ਜਾ ਰਹੀ ਹੈ। 

ਇਸ ਦੌਰਾਨ ਦੇਰ ਰਾਤ ਨੂਰਪੁਰ ਹਕੀਮਾਂ ਕੋਲੇ ਨਾਕਾਬੰਦੀ ਕੀਤੀ ਹੋਈ ਸੀ ਅਤੇ ਰਾਜਵਿੰਦਰ ਰਾਜੂ ਨੂਰਪੁਰ ਹਕੀਮਾਂ ਦੇ ਰਹਿਣ ਵਾਲੇ ਨੂੰ ਜਦ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਦੇਸੀ 32 ਬੋਰ ਪਿਸਟਲ ਅਤੇ 32 ਜਿੰਦਾ ਕਾਰਤੂਸ, 315 ਬੋਰ ਪਿਸਟਲ ਅਤੇ ਤਿੰਨ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਪੁਲਸ ਮੁਤਾਬਕ ਮੁਲਜ਼ਮ ਉਪਰ ਪਹਿਲਾਂ ਵੀ ਐੱਨਡੀਪੀਐੱਸ ਐਕਟ ਦੇ ਤਹਿਤ ਚਾਰ ਮਾਮਲੇ ਦਰਜ ਹਨ। ਅੱਜ ਇਸ ਨੂੰ ਰਿਮਾਂਡ ਤੇ ਲੈ ਕੇ ਅੱਗੇ ਪੁੱਛ ਗਿੱਛ ਕੀਤੀ ਜਾਵੇਗੀ। 


author

Gurminder Singh

Content Editor

Related News