ਰੰਜਿਸ਼ ਕਾਰਨ ਹਥਿਆਰਬੰਦ ਵਿਅਕਤੀਆਂ ਨੇ ਹਮਲਾ ਕਰ ਕੇ ਕੀਤਾ ਜ਼ਖਮੀ

Saturday, Dec 07, 2024 - 05:24 PM (IST)

ਰੰਜਿਸ਼ ਕਾਰਨ ਹਥਿਆਰਬੰਦ ਵਿਅਕਤੀਆਂ ਨੇ ਹਮਲਾ ਕਰ ਕੇ ਕੀਤਾ ਜ਼ਖਮੀ

ਮੋਗਾ (ਆਜ਼ਾਦ) : ਥਾਣਾ ਧਰਮਕੋਟ ਅਧੀਨ ਪੈਂਦੇ ਪਿੰਡ ਲੋਹਗੜ੍ਹ ਨੇੜੇ ਰੰਜਿਸ਼ ਦੇ ਚੱਲਦਿਆਂ ਹਥਿਆਰਬੰਦ ਵਿਅਕਤੀਆਂ ਨੇ ਦੁੱਧ ਦਾ ਕੰਮ ਕਰਨ ਵਾਲੇ ਪਿੰਡ ਲੋਹਗੜ੍ਹ ਦੇ ਵਾਸੀ ਪਰਮਿੰਦਰ ਸਿੰਘ ਨੂੰ ਘੇਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਇਸ ਹਮਲੇ ਵਿਚ ਉਸ ਦੀਆਂ ਦੋਵੇਂ ਲੱਤਾਂ ਅਤੇ ਦੋਵੇਂ ਬਾਹਾਂ ਟੁੱਟ ਗਈਆਂ, ਜਿਸ ਨੂੰ ਡੀ. ਐੱਮ. ਸੀ. ਲੁਧਿਆਣਾ ਰੈਫਰ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਫਤੀਸ਼ੀ ਅਫਸਰ ਸਹਾਇਕ ਐੱਸ. ਐੱਚ. ਓ. ਜਸਵੰਤ ਰਾਏ ਨੇ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਹ 2 ਦਸੰਬਰ ਨੂੰ ਸਵੇਰੇ 8.30 ਵਜੇ ਦੇ ਕਰੀਬ ਦੁੱਧ ਦੀ ਡਲਿਵਰੀ ਕਰਨ ਲਈ ਧਰਮਕੋਟ ਜਾ ਰਿਹਾ ਸੀ ਤਾਂ ਪਿੰਡ ਦੇ ਬਾਹਰ ਇਕਦਮ ਵਿਅਕਤੀਆਂ ਨੇ ਮੈਨੂੰ ਘੇਰ ਲਿਆ ਅਤੇ ਮੈਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ ਅਤੇ ਜ਼ਖਮੀ ਕਰ ਦਿੱਤਾ।

ਉਸ ਨੇ ਦੱਸਿਆ ਕਿ ਸਾਰੇ ਹਮਲਾਵਰਾਂ ਦੇ ਮੂੰਹ ਬੰਨ੍ਹੇ ਹੋਏ ਸਨ, ਜਿਨ੍ਹਾਂ ਨੇ ਮੇਰਾ ਮੋਟਰਸਾਈਕਲ ਰੋਕ ਕੇ ਮੇਰੇ ’ਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਆਪਣੇ ਤੌਰ ’ਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰਦਾ ਰਿਹਾ। ਹੁਣ ਮੈਨੂੰ ਪਤਾ ਲੱਗਾ ਹੈ ਕਿ ਉਕਤ ਹਮਲਾ ਮਨਪ੍ਰੀਤ ਸਿੰਘ ਉਰਫ ਜੱਟ, ਜਸਪ੍ਰੀਤ ਸਿੰਘ ਜੱਸਾ ਅਤੇ ਸੁਖਚੈਨ ਸਿੰਘ ਉਰਫ ਸੰਨੀ ਸਾਰੇ ਵਾਸੀ ਪਿੰਡ ਭਿੰਡਰ ਖੁਰਦ ਨੇ 8-9 ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਕਤ ਹਮਲਾ ਪਿੰਡ ਲੋਹਗੜ੍ਹ ਦੇ ਵਸਨੀਕ ਦਰਸ਼ਨ, ਮਨਪ੍ਰੀਤ ਸਿੰਘ, ਜਸ਼ਨਪ੍ਰੀਤ ਸਿੰਘ, ਬਲਵੀਰ ਅਤੇ ਸਰਬਜੀਤ ਕੌਰ ਵੱਲੋਂ ਕੀਤਾ ਗਿਆ ਹੈ। ਜਿਸ ’ਤੇ ਪੁਲਸ ਨੇ 8-9 ਅਣਪਛਾਤੇ ਵਿਅਕਤੀਆਂ ਤੋਂ ਇਲਾਵਾ ਸਾਰੇ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ, ਜਿਨ੍ਹਾਂ ਦੀ ਭਾਲ ਜਾਰੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 


author

Gurminder Singh

Content Editor

Related News