ਤੇਜ਼ ਬਰਸਾਤ ਕਾਰਣ ਪਰਿਵਾਰ ''ਤੇ ਡਿੱਗੀ ਕੰਧ, ਇਕ ਦੀ ਹਾਲਤ ਗੰਭੀਰ
Thursday, Jul 04, 2024 - 03:16 PM (IST)

ਮੋਗਾ (ਗੋਪੀ ਰਾਊਕੇ, ਕਸ਼ਿਸ਼ ਸਿੰਗਲਾ) : ਪੰਜਾਬ ਵਿਚ ਪੈ ਰਹੇ ਭਾਰੀ ਮੀਂਹ ਕਾਰਣ ਮੋਗਾ ਵਿਚ ਇਕ ਘਰ ਦੀ ਕੰਧ ਡਿੱਗ ਗਈ। ਘਟਨਾ ਮੋਗਾ ਦੇ ਪਿੰਡ ਸਮਾਧ ਭਾਈ ਵਿਚ ਦੀ ਹੈ, ਜਿਥੇ ਭਾਰੀ ਬਾਰਿਸ਼ ਕਾਰਨ ਤੜਕੇ ਤਿੰਨ ਵਜੇ ਦੇ ਕਰੀਬ ਘਰ ਦੀ ਕੰਧ ਡਿੱਗਣ ਕਾਰਣ ਪਰਿਵਾਰ ਦੇ ਚਾਰ ਮੈਂਬਰ ਜ਼ਖਮੀ ਹੋ ਗਏ। ਇਸ ਦੌਰਾਨ ਸਥਾਨਕ ਲੋਕਾਂ ਨੇ ਤੁਰੰਤ ਪਰਿਵਾਰ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਦਾਖਲ ਕਰਵਾਇਆ, ਜਿਥੇ ਇਕ ਮੈਂਬਰ ਦੀ ਹਾਲਤ ਗੰਭੀਰ ਦੇਖਦੇ ਹੋਏ ਫਰੀਦਕੋਟ ਰੈਫਰ ਕਰ ਦਿੱਤਾ ਹੈ।