ਲੁਟੇਰਾ ਗਿਰੋਹ ਦੇ ਦੋ ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ, ਚੋਰੀ ਦੇ 4 ਮੋਟਰਸਾਈਕਲ ਬਰਾਮਦ

01/20/2023 11:10:07 AM

ਮੋਗਾ (ਆਜ਼ਾਦ) : ਮੋਗਾ ਪੁਲਸ ਵੱਲੋਂ ਲੁਟੇਰਾ ਗਿਰੋਹਾਂ ਨੂੰ ਕਾਬੂ ਕਰਨ ਲਈ ਚਲਾਈ ਮੁਹਿੰਮ ਤਹਿਤ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਖਿਡੌਣਾ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਦੇ ਇਲਾਵਾ ਚੋਰੀ ਦੇ ਚਾਰ ਮੋਟਰਸਾਈਕਲ ਬਰਾਮਦ ਕੀਤੇ ਗਏ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਜਦੋਂ ਕੋਟ ਈਸੇ ਖਾਂ ਦੇ ਥਾਣਾ ਮੁਖੀ ਗੁਰਵਿੰਦਰ ਸਿੰਘ ਭੁੱਲਰ ਦੇ ਨਿਰਦੇਸ਼ਾ ’ਤੇ ਸਹਾਇਕ ਥਾਣੇਦਾਰ ਰੇਸਮ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਮੰਦਰ ਕੋਲ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਜਸ਼ਨ ਸਿੰਘ ਉਰਫ ਊਛਾ ਅਤੇ ਪਰਗਟ ਸਿੰਘ ਦੋਨੋਂ ਨਿਵਾਸੀ ਪਿੰਡ ਕਿਲੀ ਗਾਂਧਰਾ ਲੁੱਟਾਂ-ਖੋਹਾਂ ਅਤੇ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ ਅਤੇ  ਚੋਰੀ ਦੇ ਦੋ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਪਿੰਡ ਕਿੱਲੀ ਗਾਂਧਰਾਂ ਤੋਂ ਪਿੰਡ ਮੰਦਰ ਵੱਲ ਨੂੰ ਆ ਰਹੇ ਹਨ, ਜਿਸ 'ਤੇ ਪੁਲਸ ਪਾਰਟੀ ਨੇ ਨਾਕਾਬੰਦੀ ਕਰ ਕੇ ਦੋਹਾਂ ਨੂੰ ਕਾਬੂ ਕੀਤਾ।

ਇਹ ਵੀ ਪੜ੍ਹੋ- ਕੀ ਖੰਘ 'ਚ ਬੱਚੇ ਨੂੰ ਰਮ ਜਾਂ ਬਰਾਂਡੀ ਦੇਣੀ ਚਾਹੀਦੀ ਹੈ ? ਜਾਣੋ WHO ਦਾ ਹੈਰਾਨੀਜਨਕ ਖ਼ੁਲਾਸਾ

ਉਨ੍ਹਾਂ ਕੋਲੋਂ ਚੋਰੀ ਦੇ ਦੋ ਹੋਰ ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰਾਂ ਦੇ ਇਲਾਵਾ ਇਕ ਖਿਡੌਣਾ ਪਿਸਤੌਲ ਵੀ ਬਰਾਮਦ ਕੀਤਾ ਗਿਆ, ਜਿਨ੍ਹਾਂ ਖ਼ਿਲਾਫ਼ ਥਾਣਾ ਕੋਟ ਈਸੇ ਖਾਂ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁੱਛਗਿੱਛ ਦੇ ਬਾਅਦ ਕਥਿਤ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ- 'ਆਪ' ਵਿਧਾਇਕਾਂ ਦੀ ਪ੍ਰਵਾਹ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸੁਣਵਾਈ ਮੁਕੰਮਲ, ਰਿਪੋਰਟ ਵਿਧਾਨ ਸਭਾ ਕੋਲ


Harnek Seechewal

Content Editor

Related News