ਸਾਫੂਵਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖਾਸਤ

05/02/2022 12:07:09 PM

ਮੋਗਾ (ਗੋਪੀ ਰਾਊਕੇ) : ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ ਨੇ ਐਤਵਾਰ ਨੂੰ ਜਾਰੀ ਕੀਤੇ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਸਾਫੂਵਾਲਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰਨ ਦਾ ਐਲਾਨ ਕੀਤਾ ਹੈ। ਮਾਹਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਸਮੁੱਚੇ ਹਲਕੇ ਦੇ ਸਰਕਲ ਪ੍ਰਧਾਨਾਂ ਨਾਲ ਸਲਾਹ-ਮਸ਼ਵਰੇ ਮਗਰੋਂ ਇਹ ਫ਼ੈਸਲਾ ਲਿਆ ਗਿਆ ਹੈ।

ਸਰਪੰਚ ਸਾਪੂਵਾਲਾ ’ਤੇ ਕੁਝ ਦਿਨ ਪਹਿਲਾਂ ਇਕ ਮਾਮਲਾ ਦਰਜ ਹੋਇਆ ਹੈ, ਜਿਸ ਕਰਕੇ ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਉਨ੍ਹਾਂ ਨੂੰ ਪਾਰਟੀ ਦੀ ਮੱਢਲੀ ਮੈਂਬਰਸ਼ਿਪ ਤੋਂ ਕੱਢਿਆ ਜਾਵੇ। ਪਾਰਟੀ ’ਚ ਅਨੁਸ਼ਾਸਨ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ।


Gurminder Singh

Content Editor

Related News