ਸੱਪ ਦੇ ਡੱਸਣ ਨਾਲ ਭੱਠੇ ’ਤੇ ਕੰਮ ਕਰਦੇ ਮਜ਼ਦੂਰ ਦੀ ਮੌਤ
Friday, Apr 24, 2026 - 05:37 PM (IST)
ਮੋਗਾ (ਆਜ਼ਾਦ) : ਥਾਣਾ ਧਰਮਕੋਟ ਅਧੀਨ ਆਉਂਦੇ ਪਿੰਡ ਫਤਹਿਗੜ੍ਹ ਕੋਰੋਟਾਣਾ ਵਿਚ ਇਕ ਇੱਟਾਂ ਦੇ ਭੱਠੇ ’ਤੇ ਕੰਮ ਕਰਦੇ ਦੁਰਗੇਸ਼ ਕੁਮਾਰ (17) ਦੀ ਸੱਪ ਦੇ ਡੱਸਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਹਰਪ੍ਰੀਤ ਸ਼ਰਮਾ ਨੇ ਦੱਸਿਆ ਕਿ ਦੁਰਗੇਸ਼ ਕੁਮਾਰ ਨੂੰ ਕਰੀਬ ਦੋ ਮਹੀਨੇ ਪਹਿਲਾਂ ਸੱਪ ਨੇ ਡੱਸ ਲਿਆ ਸੀ।
ਪਰਿਵਾਰ ਵੱਲੋਂ ਉਸਦਾ ਝਾੜ-ਫੂਕ ਰਾਹੀਂ ਇਲਾਜ ਕਰਵਾਇਆ ਜਾਂਦਾ ਰਿਹਾ, ਪਰ ਬੀਤੇ ਦਿਨ ਉਸਦੀ ਹਾਲਤ ਖਰਾਬ ਹੋਣ ’ਤੇ ਉਸਨੂੰ ਮੈਡੀਕਲ ਕਾਲਜ ਫਰੀਦਕੋਟ ਦਾਖਲ ਕਰਵਾਇਆ ਗਿਆ, ਜਿੱਥੇ ਉਸਨੇ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਉਮੇਸ਼ ਪਾਲ ਦੇ ਬਿਆਨਾਂ ’ਤੇ ਧਾਰਾ 174 ਅਧੀਨ ਕਾਰਵਾਈ ਕੀਤੀ ਗਈ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ।
