ਸੋਸ਼ਲ ਮੀਡੀਆ ’ਤੇ ਫੋਟੋ ਪਾ ਕੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲਾ ਕਾਬੂ
Wednesday, Feb 04, 2026 - 06:14 PM (IST)
ਮੋਗਾ (ਆਜ਼ਾਦ) : ਜ਼ਿਲਾ ਪੁਲਸ ਮੁਖੀ ਨੇ ਦੱਸਿਆ ਕਿ ਸ਼ੋਸ਼ਲ ਮੀਡੀਆ ’ਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੀਆਂ ਤਸਵੀਰਾਂ ਪਾਉਣ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਤਹਿਤ ਬੱਧਨੀ ਕਲਾਂ ਪੁਲਸ ਨੇ ਰਮਨਦੀਪ ਸਿੰਘ ਉਰਫ ਰਵੀ ਨਿਵਾਸੀ ਪਿੰਡ ਲੋਪੋਂ ਨੂੰ ਕਾਬੂ ਕੀਤਾ ਹੈ, ਜਿਸ ਖ਼ਿਲਾਫ ਥਾਣਾ ਬੱਧਨੀ ਕਲਾਂ ਵਿਚ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿਚ ਅਗਲੇਰੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਗੁਰਮੇਲ ਸਿੰਘ ਥਾਣਾ ਬੱਧਨੀ ਕਲਾਂ ਨੇ ਕਿਹਾ ਕਿ ਜਦੋਂ ਉੁਹ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਮਾੜੇ ਅਨਸਰਾਂ ਦੀ ਤਲਾਸ਼ ਲਈ ਗਸਤ ਕਰ ਰਹੇ ਸੀ।
ਸਹਾਇਕ ਥਾਣੇਦਾਰ ਬਲਵੀਰ ਸਿੰਘ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਲੋਪੋ ਨਿਵਾਸੀ ਰਮਨਦੀਪ ਸਿੰਘ ਉਰਫ ਰਵੀ ਨੇ ਸੋਸ਼ਲ ਮੀਡੀਆ ’ਤੇ ਅਸਲੇ ਨਾਲ ਫੋਟੋ ਪਾ ਕੇ ਗੰਨ ਕਲਚਰ ਨੂੰ ਪ੍ਰਮੋਟ ਕੀਤਾ ਹੈ, ਜਿਸ ’ਤੇ ਪੁਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਉਸਨੂੰ ਕਾਬੂ ਕੀਤਾ। ਥਾਣਾ ਮੁਖੀ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਜਿਸ ਅਸਲੇ ਨਾਲ ਸੋਸ਼ਲ ਮੀਡੀਆ ’ਤੇ ਫੋਟੋ ਪਾਈ ਗਈ ਹੈ ਉਹ ਅਸਲਾ ਰਮਨਦੀਪ ਸਿੰਘ ਉਰਫ ਰਵੀ ਦੇ ਪਿਤਾ ਜੋਗਿੰਦਰ ਸਿੰਘ ਲਾਇਸੈਂਸੀ ਅਸਲਾ ਹੈ। ਉਨ੍ਹਾਂ ਕਿਹਾ ਕਿ ਕਥਿਤ ਮੁਲਜਮ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ।
