ਪਰਾਲੀ ਨੂੰ ਅੱਗ ਲਾਉਣ ਵਾਲੇ ਵਿਰੁੱਧ ਮਾਮਲਾ ਦਰਜ
Friday, Oct 25, 2024 - 04:47 AM (IST)

ਮੋਗਾ (ਆਜ਼ਾਦ) : ਸਰਕਾਰੀ ਆਦੇਸ਼ਾਂ ਦੀ ਉਲੰਘਣਾ ਕਰਕੇ ਆਪਣੇ ਖੇਤ ਵਿਚ ਝੋਨੇ ਦੀ ਰਹਿੰਦ-ਖੂੰਹਦ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਵਿਚ ਬਾਘਾ ਪੁਰਾਣਾ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਦਲਜੀਤ ਸਿੰਘ ਵਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਵਿਚ ਗਸ਼ਤ ਕਰਦੇ ਸਮੇਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਪਿੰਡ ਚੰਦ ਨਵਾਂ ਦੇ ਏਰੀਏ ਵਿਚ ਇਕ ਖੇਤ ਦੀ ਪਰਾਲੀ ਨੂੰ ਅੱਗ ਲੱਗੀ ਹੋਈ ਹੈ, ਜਿਸ ’ਤੇ ਉਕਤ ਮਾਮਲਾ ਦਰਜ ਕੀਤਾ ਗਿਆ।