ਟ੍ਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰਨ ਵਾਲੇ ਦੀ ਹੋਈ ਪਛਾਣ

04/24/2019 5:14:02 PM

ਮੋਗਾ (ਆਜ਼ਾਦ)—ਬੀਤੀ 20 ਅਪ੍ਰੈਲ ਦੀ ਰਾਤ ਨੂੰ ਫਿਰੋਜ਼ਪੁਰ ਤੋਂ ਲੁਧਿਆਣਾ ਜਾਣ ਵਾਲੀ ਟ੍ਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰਨ ਵਾਲੇ ਵਿਅਕਤੀ ਦੀ ਪਛਾਣ ਸਤਿੰਦਰ ਸਿੰਘ ਉਰਫ ਲਾਲ ਸਿੰਘ (45) ਨਿਵਾਸੀ ਪਿੰਡ ਇੰਦਗੜ੍ਹ ਦੇ ਤੌਰ 'ਤੇ ਹੋਈ ਹੈ। ਇਸ ਸਬੰਧੀ ਰੇਲਵੇ ਪੁਲਸ ਚੌਕੀ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਤੇ ਹੌਲਦਾਰ ਤ੍ਰਿਲੋਕ ਸਿੰਘ ਨੇ ਦੱਸਿਆ ਕਿ ਲਾਸ਼ ਨੂੰ 72 ਘੰਟਿਆਂ ਲਈ ਪਛਾਣ ਵਾਸਤੇ ਸਿਵਲ ਹਸਪਤਾਲ ਮੋਗਾ ਰੱਖਿਆ ਗਿਆ ਸੀ। ਅੱਜ ਮ੍ਰਿਤਕ ਦੀ ਪਤਨੀ ਸੁਖਵਿੰਦਰ ਕੌਰ ਅਤੇ ਪਿਤਾ ਸੁਰਜੀਤ ਸਿੰਘ ਨੇ ਲਾਸ਼ ਦੀ ਪਛਾਣ ਕੀਤੀ। ਉਨ੍ਹਾਂ ਦੱਸਿਆ ਕਿ ਸਤਿੰਦਰ ਸਿੰਘ ਉਰਫ ਲਾਲ ਸਿੰਘ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਉਸ ਦੇ ਪੰਜ ਬੱਚੇ ਹਨ। ਮ੍ਰਿਤਕ ਕਰਜ਼ੇ ਤੋਂ ਪ੍ਰੇਸ਼ਾਨ ਸੀ। ਸਹਾਇਕ ਥਾਣੇਦਾਰ ਸੁਰਜੀਤ ਸਿੰਘ ਅਤੇ ਤ੍ਰਿਲੋਕ ਸਿੰਘ ਨੇ ਕਿਹਾ ਕਿ ਅੱਜ ਲਾਸ਼ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਿਸਾਂ ਨੂੰ ਸੌਂਪ ਦਿੱਤੀ।


Shyna

Content Editor

Related News