ਚੰਨੀ ਸਰਕਾਰ ਵੇਲੇ ਵੰਡੀਆਂ ਗ੍ਰਾਂਟਾਂ ਦੀ ਹੋਵੇਗੀ ਜਾਂਚ, ਵਿਜੀਲੈਂਸ ਨੇ ਇਸ ਸਾਬਕਾ ਵਿਧਾਇਕ ਨੂੰ ਕੀਤਾ ਤਲਬ

Wednesday, Aug 30, 2023 - 04:56 PM (IST)

ਚੰਨੀ ਸਰਕਾਰ ਵੇਲੇ ਵੰਡੀਆਂ ਗ੍ਰਾਂਟਾਂ ਦੀ ਹੋਵੇਗੀ ਜਾਂਚ, ਵਿਜੀਲੈਂਸ ਨੇ ਇਸ ਸਾਬਕਾ ਵਿਧਾਇਕ ਨੂੰ ਕੀਤਾ ਤਲਬ

ਮੋਗਾ (ਗੋਪੀ ਰਾਊਕੇ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪਿਛਲੇ ਸਮੇਂ ਦੌਰਾਨ ਜਿੱਥੇ ਕਾਂਗਰਸ ਦੇ ਕਈ ਮੰਤਰੀਆਂ ’ਤੇ ਆਮਦਨ ਸ੍ਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ, ਉਥੇ ਹੀ ਹੁਣ ਵਿਭਾਗ ਨੇ ਮੋਗਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਹੁਣ ਪੰਜਾਬ ਭਾਜਪਾ ਦੇ ਆਗੂ ਡਾ. ਹਰਜੋਤ ਕਮਲ ਨੂੰ ਵੀ 30 ਅਗਸਤ ਨੂੰ ਮੋਗਾ ਵਿਖੇ ਤਲਬ ਕੀਤਾ ਹੈ।

ਇਹ ਵੀ ਪੜ੍ਹੋ: ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਡੀ.ਜੀ.ਪੀ. ਪੰਜਾਬ ਵਲੋਂ ਫੀਲਡ ਅਫ਼ਸਰਾਂ ਨੂੰ ਸਖ਼ਤ ਹੁਕਮ ਜਾਰੀ

ਦੱਸਣਾ ਬਣਦਾ ਹੈ ਕਿ ਪਿਛਲੇ ਪੰਜ ਸਾਲਾਂ ਦੌਰਾਨ ਸਾਬਕਾ ਵਿਧਾਇਕ ਵੱਲੋਂ ਆਪਣੇ ਹਲਕੇ ਵਿਚ ਵੰਡੀਆਂ ਗਈਆਂ ਗ੍ਰਾਂਟਾਂ ਦੀ ਜਾਂਚ ਪੜਤਾਲ ਕਰਨ ਲਈ ਸੱਦਿਆ ਗਿਆ ਹੈ। ਭਾਵੇਂ ਵਿਜੀਲੈਂਸ ਵਿਭਾਗ ਵੱਲੋਂ ਇਸ ਮਾਮਲੇ ਸਬੰਧੀ ਹਾਲੇ ਤੱਕ ਅਧਿਕਾਰਤ ਤੌਰ ’ਤੇ ਕੁਝ ਵੀ ਨਹੀਂ ਦੱਸਿਆ ਜਾ ਰਿਹਾ ਪਰ ਸੂਤਰ ਦੱਸਦੇ ਹਨ ਕਿ ਵਿਭਾਗ ਵੱਲੋਂ ਮੁੱਖ ਮੰਤਰੀ ਚੰਨੀ ਦੇ ਕਾਰਜਕਾਲ ਦੌਰਾਨ ਵੰਡ ਕੀਤੀਆਂ ਗਈਆਂ ਗ੍ਰਾਂਟਾਂ ਦੀ ਵਿਭਾਗ ਵੱਲੋਂ ਜਾਂਚ ਕੀਤੀ ਜਾਣੀ ਹੈ। ਦੱਸਣਾ ਬਣਦਾ ਹੈ ਕਿ ਵਿਧਾਇਕ ਡਾ. ਹਰਜੋਤ ਕਮਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਅਲਵਿਦਾ ਆਖ ਕੇ ਭਾਜਪਾ ਦਾ ਪੱਲਾ ਫੜ ਲਿਆ ਸੀ ਅਤੇ ਉਨ੍ਹਾਂ ਭਾਜਪਾ ਦੀ ਸੀਟ ’ਤੇ ਚੋਣ ਵੀ ਲੜੀ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕ ਦੀ ਮਿਲੀਭੁਗਤ ਨਾਲ ਹੋ ਰਹੀ ਸੀ ਨਸ਼ਾ ਤਸਕਰੀ, NCB ਜਲਦ ਕੱਸੇਗੀ ਸ਼ਿਕੰਜਾ

ਦੂਜੇ ਪਾਸੇ ਸੰਪਰਕ ਕਰਨ ’ਤੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਨੇ ਕਿਹਾ ਕਿ ਉਹ ਦਿੱਲੀ ਵਿਖੇ ਕੇਂਦਰੀ ਮੰਤਰੀਆਂ ਨਾਲ ਪਾਰਟੀ ਅਤੇ ਹਲਕੇ ਦੇ ਕੰਮਾਂ ਸਬੰਧੀ ਮੀਟਿੰਗ ਕਰਨ ਲਈ ਗਏ ਹੋਏ ਹਨ ਅਤੇ ਇਸ ਲਈ ਉਹ 30 ਅਗਸਤ ਨੂੰ ਵਿਜੀਲੈਂਸ ਵਿਭਾਗ ਕੋਲ ਪੇਸ਼ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਸਭ ਕੁਝ ਨਿਯਮਾਂ ਅਨੁਸਾਰ ਹੋਇਆ ਹੈ ਅਤੇ ਉਹ ਵਿਜੀਲੈਂਸ ਦੀ ਟੀਮ ਦਾ ਜਾਂਚ ਵਿਚ ਹਰ ਸਹਿਯੋਗ ਕਰਨਗੇ।

ਇਹ ਖ਼ਬਰ ਵੀ ਪੜ੍ਹੋ - ਚੰਦਰਯਾਨ-3: ISRO ਨੇ ਸਾਂਝੀ ਕੀਤੀ ਵੱਡੀ ਅਪਡੇਟ, ਹੁਣ ਤਕ ਚੰਨ 'ਤੇ ਸਲਫ਼ਰ ਸਮੇਤ ਮਿਲੀਆਂ ਇਹ ਚੀਜ਼ਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Harnek Seechewal

Content Editor

Related News