ਅੰਮ੍ਰਿਤਸਰ ਰੋਡ ’ਤੇ ਕਬਾੜ ਦੇ ਗਦਾਮ ’ਚ ਲੱਗੀ ਅਚਾਨਕ ਅੱਗ
Wednesday, Oct 22, 2025 - 04:25 PM (IST)

ਕੋਟ ਈਸੇ ਖਾਂ (ਸੰਜੀਵ, ਗਰੋਵਰ) : ਅੰਮ੍ਰਿਤਸਰ ਰੋਡ ‘ਤੇ ਸਥਿਤ ਇਕ ਕਬਾੜ ਦੇ ਗੁਦਾਮ ਵਿਚ ਅਚਾਨਕ ਰਾਤ ਸਮੇਂ ਦੀਵਾਲੀ ਮੌਕੇ ਆਤਿਸ਼ਬਾਜੀ ਕਾਰਨ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਅੱਗ ਬੁਝਾਊ ਵਿਭਾਗ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਕਾਫ਼ੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਇਸ ਮੌਕੇ ’ਤੇ ਥਾਣਾ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ, ਏ. ਐੱਸ. ਆਈ. ਰਗਵਿੰਦਰ ਧੀਰ ਨੇ ਪੁਲਸ ਪਾਰਟੀ ਸਮੇਤ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਹਾਲਾਤ ਦਾ ਜਾਇਜ਼ਾ ਲਿਆ।
ਉਨ੍ਹਾਂ ਨੇ ਇਲਾਕੇ ’ਚ ਭੀੜ ਨੂੰ ਦੂਰ ਰੱਖਣ ਅਤੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਜ਼ਰੂਰੀ ਹਦਾਇਤਾਂ ਦਿੱਤੀਆਂ। ਸਥਾਨਕ ਲੋਕਾਂ ਨੇ ਅੱਗ ਬੁਝਾਊ ਟੀਮ ਦੀ ਤੁਰੰਤ ਕਾਰਵਾਈ ਦੀ ਪ੍ਰਸ਼ੰਸਾ ਕੀਤੀ ਕਿਉਂਕਿ ਉਨ੍ਹਾਂ ਨੇ ਸਮੇਂ ਸਿਰ ਅੱਗ ’ਤੇ ਕਾਬੂ ਪਾ ਲਿਆ।