ਧਰਮਕੋਟ ਵਾਸੀਆਂ ਨੂੰ ਅਵਾਰਾ ਪਸ਼ੂਆਂ ਤੋਂ ਕਦੋਂ ਮਿਲੇਗਾ ਛੁਟਕਾਰਾ
Monday, Jan 26, 2026 - 03:12 PM (IST)
ਧਰਮਕੋਟ (ਸਤੀਸ਼ ): ਅਵਾਰਾ ਪਸ਼ੂਆਂ ਦੀ ਸਮੱਸਿਆ ਦਿਨੋ ਦਿਨ ਵਿਕਰਾਲ ਰੂਪ ਧਾਰਨ ਕਰਦੀ ਜਾ ਰਹੀ ਹੈ ਕਿਉਂਕਿ ਅਵਾਰਾ ਪਸ਼ੂਆਂ ਕਾਰਨ ਆਏ ਦਿਨ ਵੱਡੇ ਪੱਧਰ 'ਤੇ ਹੋ ਰਹੇ ਹਾਦਸਿਆਂ ਕਾਰਨ ਕਈ ਕੀਮਤੀ ਜਾਨਾ ਜਾ ਰਹੀਆਂ ਹਨ। ਇਸ ਵਾਰ ਸਮੇਂ ਦੀਆਂ ਸਰਕਾਰਾਂ ਵੱਲੋਂ ਇਨ੍ਹਾਂ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਅਵਾਰਾ ਪਸ਼ੂਆਂ ਦੀ ਇਹ ਸਮੱਸਿਆ ਇੰਨਾ ਵਿਕਰਾਲ ਰੂਪ ਧਾਰਨ ਕਰ ਚੁੱਕੀ ਹੈ ਕਿ ਇਸ ਕਾਰਨ ਸਮੂਚਾ ਪੰਜਾਬ ਹੀ ਇਨ੍ਹਾਂ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਝੂਜ ਰਿਹਾ ਹੈ। ਇਹਨਾਂ ਅਵਾਰਾ ਪਸ਼ੂਆਂ ਕਾਰਨ ਆਏ ਦਿਨ ਹਾਦਸੇ ਹੋ ਰਹੇ ਹਨ ਪਰ ਇਸ ਸਮੱਸਿਆ ਦੇ ਹੱਲ ਵੱਲ ਸਰਕਾਰਾਂ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਲੋਕ ਪਰੇਸ਼ਾਨੀ ਵਿੱਚ ਹਨ।
ਵਾਹਨ ਚਾਲਕ ਇਨ੍ਹਾਂ ਅਵਾਰਾ ਪਸ਼ੂਆਂ ਤੋਂ ਡਰਦੇ ਕਈ ਵਾਰ ਆਪਣਾ ਰਸਤਾ ਹੀ ਬਦਲ ਲੈਂਦੇ ਹਨ। ਅਤੇ ਇਨ੍ਹਾਂ ਆਵਾਰਾ ਪਸ਼ੂਆਂ ਕਾਰਨ ਸਥਾਨਕ ਸ਼ਹਿਰ ਵਿੱਚ ਵੀ ਕਈ ਗੰਭੀਰ ਹਾਦਸੇ ਵਾਪਰ ਚੁੱਕੇ ਹਨ ਅਤੇ ਕਈ ਕੀਮਤੀ ਜਾਨਾ ਜਾ ਚੁੱਕੀਆਂ ਹਨ, ਆਖਿਰਕਾਰ ਧਰਮਕੋਟ ਵਾਸੀਆਂ ਨੂੰ ਅਵਾਰਾ ਪਸ਼ੂਆਂ ਤੋਂ ਕਦੋਂ ਰਾਹਤ ਮਿਲੇਗੀ।
