ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ ਦੀ ਵੀਡੀਓ ਵਾਇਰਲ, ਪਰਿਵਾਰਕ ਨੇ ਕਾਰਵਾਈ ਤੋਂ ਕੀਤਾ ਇਨਕਾਰ

Wednesday, Apr 29, 2026 - 01:43 PM (IST)

ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ ਦੀ ਵੀਡੀਓ ਵਾਇਰਲ, ਪਰਿਵਾਰਕ ਨੇ ਕਾਰਵਾਈ ਤੋਂ ਕੀਤਾ ਇਨਕਾਰ

ਮੋਗਾ (ਆਜ਼ਾਦ) : ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫਸਰ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਮਾਣੂੰਕੇ ਗਿੱਲ ਨਿਵਾਸੀ ਇਕ ਨੌਜਵਾਨ ਦੀ ਵੀਡੀਓ ਵਾਇਰਲ ਹੋਈ, ਜਿਸ ਵਿਚ ਉਸਦੀ ਮੌਤ ਸ਼ੱਕੀ ਹਾਲਾਤ ਵਿਚ ਦੱਸੀ ਗਈ ਸੀ, ਉਨ੍ਹਾਂ ਕਿਹਾ ਕਿ ਜਾਂਚ ਸਮੇਂ ਪਤਾ ਲੱਗਾ ਕਿ ਉਸ ਨੌਜਵਾਨ ਦਾ ਨਾਂ ਗੱਗੂ ਸਿੰਘ (28) ਹੈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਕੋਈ ਵੀ ਕਾਰਵਾਈ ਕਰਵਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਅਤੇ ਉਸਦਾ ਅੰਤਿਮ ਸਸਕਾਰ ਵੀ ਕਰ ਦਿੱਤਾ ਪਰ ਪੁਲਸ ਵਲੋਂ ਪਿੰਡ ਮਾਣੂੰਕੇ ਗਿੱਲ ਦੇ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ ਤਾਂ ਕਿ ਨਸ਼ਾ ਸਮੱਗਲਰ ਕਾਬੂ ਆ ਸਕਣ।


author

Gurminder Singh

Content Editor

Related News