14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜੇ ਗਏ 'AAP' ਵਿਧਾਇਕ ਅਮਾਨਤੁੱਲਾ ਖ਼ਾਨ

Monday, Sep 09, 2024 - 05:30 PM (IST)

ਨਵੀਂ ਦਿੱਲੀ- ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਪੇਸ਼ ਕੀਤਾ ਗਿਆ। ਕੋਰਟ ਨੇ ਖ਼ਾਨ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ। ਉਹ 23 ਸਤੰਬਰ ਤੱਕ ਨਿਆਂਇਕ ਹਿਰਾਸਤ ਵਿਚ ਰਹਿਣਗੇ। ਦੱਸ ਦੇਈਏ ਕਿ ਦਿੱਲੀ ਵਕਫ਼ ਬੋਰਡ ਦੇ ਮਨੀ ਲਾਂਡਰਿੰਗ ਮਾਮਲੇ 'ਚ ਈਡੀ ਨੇ ਖ਼ਾਨ ਨੂੰ 2 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ- 'ਆਪ' ਵਿਧਾਇਕ ਅਮਾਨਤੁੱਲਾ ਖ਼ਾਨ ਨੂੰ ED ਨੇ ਕੀਤਾ ਗ੍ਰਿਫ਼ਤਾਰ

ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਅਮਾਨਤੁੱਲਾ ਖਾਨ ਦੀ 14 ਦਿਨ ਦੀ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਸੀ। ਏਜੰਸੀ ਨੇ ਜੱਜ ਨੂੰ ਦੱਸਿਆ ਕਿ ਦੋਸ਼ੀ ਵਿਧਾਇਕ ਨੂੰ ਹਿਰਾਸਤ ਵਿਚ ਰੱਖ ਕੇ ਪੁੱਛਗਿੱਛ ਕਰਨ ਦੀ ਅਜੇ ਹੋਰ ਜ਼ਰੂਰਤ ਹੈ। ਅਜਿਹੇ ਵਿਚ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਜਾਵੇ। ਈਡੀ ਨੇ ਕੋਰਟ ਨੂੰ ਕਿਹਾ ਕਿ ਜੇਕਰ ਅਮਾਨਤੁੱਲਾ ਖਾਨ ਨੂੰ ਰਿਹਾਅ ਕਰ ਦਿੱਤਾ ਜਾਂਦਾ ਹੈ ਤਾਂ ਉਹ ਮਾਮਲੇ ਦੀ ਜਾਂਚ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ।

ਇਹ ਵੀ ਪੜ੍ਹੋ- ਅਮਾਨਤੁੱਲਾ ਨੇ ਗ਼ੈਰ-ਕਾਨੂੰਨੀ ਪੈਸੇ ਦਾ ਕੀਤਾ ਲੈਣ-ਦੇਣ, ਜਾਂਚ ’ਚ ਨਹੀਂ ਕਰ ਰਿਹਾ ਸਹਿਯੋਗ : ਈ. ਡੀ.

ਕੀ ਹੈ ਦਿੱਲੀ ਵਕਫ਼ ਬੋਰਡ ਘਪਲਾ?

ਆਮ ਆਦਮੀ ਪਾਰਟੀ ਦੇ ਵਿਧਾਇਕ ਖ਼ਾਨ ਦਿੱਲੀ ਵਕਫ਼ ਬੋਰਡ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਈਡੀ ਵਲੋਂ ਗ੍ਰਿਫ਼ਤਾਰ ਕੀਤੇ ਗਏ ਹਨ। 'ਆਪ' ਵਿਧਾਇਕ 'ਤੇ ਦਿੱਲੀ ਵਕਫ਼ ਬੋਰਡ ਦੇ ਚੇਅਰਮੈਨ ਹੁੰਦਿਆਂ 32 ਲੋਕਾਂ ਦੀ ਗ਼ੈਰ-ਕਾਨੂੰਨੀ ਭਰਤੀ ਕਰਨ ਅਤੇ ਫੰਡਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਹੈ। ਇਸ ਦੇ ਨਾਲ ਹੀ ਉਨ੍ਹਾਂ ਦਿੱਲੀ ਵਕਫ਼ ਬੋਰਡ ਦੀਆਂ ਕਈ ਜਾਇਦਾਦਾਂ ਨੂੰ ਗੈਰ-ਕਾਨੂੰਨੀ ਤੌਰ 'ਤੇ ਕਿਰਾਏ 'ਤੇ ਦਿੱਤਾ ਸੀ। ਖ਼ਾਨ 'ਤੇ ਦਿੱਲੀ ਵਕਫ਼ ਬੋਰਡ ਦੇ ਫੰਡਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਸੀ। ਦਿੱਲੀ ਵਕਫ਼ ਬੋਰਡ ਦੇ ਤਤਕਾਲੀ ਸੀ. ਈ. ਓ ਨੇ ਅਜਿਹੀ ਗ਼ੈਰ-ਕਾਨੂੰਨੀ ਭਰਤੀ ਖ਼ਿਲਾਫ਼ ਬਿਆਨ ਜਾਰੀ ਕੀਤਾ ਸੀ। ਜਾਂਚ ਦੌਰਾਨ ਅਮਾਨਤੁੱਲਾ ਦੇ ਕਰੀਬੀ ਸਾਥੀਆਂ ਦੇ ਟਿਕਾਣਿਆਂ ਤੋਂ ਨਕਦੀ ਬਰਾਮਦ ਹੋਈ।

ਇਹ ਵੀ ਪੜ੍ਹੋ- ਹਰਿਆਣਾ ਵਿਧਾਨ ਸਭਾ ਚੋਣਾਂ 'ਚ 'AAP' ਨੇ ਉਤਾਰੇ 20 ਉਮੀਦਵਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News