ਜੰਮੂ-ਕਸ਼ਮੀਰ ’ਚ ‘ਕੋਰੋਨਾ ਕਰਫਿਊ’ ਦੀ ਮਿਆਦ 17 ਮਈ ਤੱਕ ਵਧਾਈ ਗਈ

05/09/2021 4:46:47 PM

ਜੰਮੂ (ਭਾਸ਼ਾ)— ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਐਤਵਾਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਕੋਰੋਨਾ ਵਾਇਰਸ ਮਹਾਮਾਰੀ ਦੇ ਪ੍ਰਸਾਰ ਨੂੰ ਕੰਟਰੋਲ ਕਰਨ ਲਈ ਲਾਗੂ ਕਰਫਿਊ ਨੂੰ 17 ਮਈ ਤੱਕ ਵਧਾਉਣ ਦਾ ਫ਼ੈਸਲਾ ਕੀਤਾ। ਇਸ ਤੋਂ ਪਹਿਲਾਂ ਕਰਫਿਊ ਦੀ ਮਿਆਦ ਸੋਮਵਾਰ ਸਵੇਰੇ ਖਤਮ ਹੋਣ ਵਾਲੀ ਸੀ। ਸੂਚਨਾ ਅਤੇ ਜਨਸੰਪਰਕ ਵਿਭਾਗ ਨੇ ਦੱਸਿਆ ਕਿ ਕੁਝ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਕਰਫਿਊ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇਗਾ।

ਸੂਚਨਾ ਅਤੇ ਜਨਸੰਪਰਕ ਵਿਭਾਗ ਨੇ ਟਵੀਟ ਕੀਤਾ ਕਿ ਕੋਰੋਨਾ ਕਰਫਿਊ ਜੰਮੂ-ਕਸ਼ਮੀਰ ਦੇ ਸਾਰੇ 20 ਜ਼ਿਲ੍ਹਿਆਂ ਵਿਚ ਅਗਲੇ 7 ਦਿਨਾਂ ਤੱਕ ਲਾਗੂ ਰਹੇਗਾ ਯਾਨੀ ਕਿ 17 ਮਈ ਸੋਮਵਾਰ ਸਵੇਰੇ 7 ਵਜੇ ਤੱਕ। ਵਿਭਾਗ ਨੇ ਦੱਸਿਆ ਕਿ ਵਿਆਹ ਸਮਾਰੋਹ ’ਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਵੱਧ ਤੋਂ ਵੱਧ ਗਿਣਤੀ 50 ਤੋਂ ਘਟਾ ਕੇ 25 ਕਰ ਦਿੱਤੀ ਗਈ ਹੈ। ਇਹ ਫ਼ੈਸਲਾ ਐਤਵਾਰ ਤੋਂ ਹੀ ਪ੍ਰਭਾਵੀ ਹੋ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ 29 ਅਪ੍ਰੈਲ ਨੂੰ ਕੋਵਿਡ-19 ਦੇ ਵੱਧਦੇ ਮਾਮਲਿਆਂ ਨੂੰ ਕਾਬੂ ਕਰਨ ਲਈ 11 ਜ਼ਿਲ੍ਹਿਆਂ ਵਿਚ ਕਰਫਿਊ ਲਾਗੂ ਕੀਤਾ ਸੀ, ਜਿਸ ਨੂੰ ਅਗਲੇ ਦਿਨ ਸਾਰੇ 20 ਜ਼ਿਲ੍ਹਿਆਂ ਵਿਚ ਲਾਗੂ ਕਰ ਦਿੱਤਾ ਗਿਆ।


Tanu

Content Editor

Related News