8 ਫਰਵਰੀ, 2025 ਨੂੰ ਦਿੱਲੀ ਨੂੰ ਮਿਲੇਗੀ ''ਡਬਲ ਇੰਜਣ'' ਵਾਲੀ ਸਰਕਾਰ : ਵਰਿੰਦਰ ਸਚਦੇਵਾ
Tuesday, Jan 07, 2025 - 06:25 PM (IST)
ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਦਿੱਲੀ ਇਕਾਈ ਨੇ ਮੰਗਲਵਾਰ ਨੂੰ ਭਰੋਸਾ ਪ੍ਰਗਟਾਇਆ ਕਿ 8 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦੇ ਲੋਕਾਂ ਨੂੰ "ਡਬਲ ਇੰਜਣ" ਵਾਲੀ ਸਰਕਾਰ ਮਿਲੇਗੀ। ਦਿੱਲੀ ਦੀ 70 ਮੈਂਬਰੀ ਵਿਧਾਨ ਸਭਾ ਲਈ 5 ਫਰਵਰੀ ਨੂੰ ਵੋਟਾਂ ਪੈਣਗੀਆਂ ਜਦਕਿ ਤਿੰਨ ਦਿਨ ਬਾਅਦ 8 ਫਰਵਰੀ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਇਸ ਦੇ ਨਾਲ ਹੀ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 17 ਜਨਵਰੀ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਜਨਵਰੀ ਤੱਕ ਕੀਤੀ ਜਾਵੇਗੀ।
ਇਹ ਵੀ ਪੜ੍ਹੋ - ਬੱਚਿਆਂ ਦੀਆਂ ਲੱਗੀਆਂ ਮੌਜਾਂ : ਠੰਡ ਕਾਰਨ ਸਕੂਲਾਂ ਦੀਆਂ ਛੁੱਟੀਆਂ 'ਚ ਹੋਇਆ ਵਾਧਾ
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਕਿ 5 ਫਰਵਰੀ ਦਾ ਦਿਨ ਅਹਿਮ ਦਿਨ ਹੋਵੇਗਾ, ਕਿਉਂਕਿ 1.55 ਕਰੋੜ ਤੋਂ ਵੱਧ ਵੋਟਰ ਦਿੱਲੀ ਦੇ ਭਵਿੱਖ ਦਾ ਫ਼ੈਸਲਾ ਕਰਨਗੇ। ਉਨ੍ਹਾਂ ਕਿਹਾ, "ਰਾਸ਼ਟਰੀ ਰਾਜਧਾਨੀ ਦੇ ਇੱਕ ਕਰੋੜ 55 ਲੱਖ 24 ਹਜ਼ਾਰ 858 ਵੋਟਰ ਨਵੀਂ ਦਿੱਲੀ ਨੂੰ ਬਿਹਤਰ ਅਤੇ ਸੁੰਦਰ ਬਣਾਉਣ ਲਈ ਵੋਟ ਪਾਉਣਗੇ।" ਸਚਦੇਵਾ ਨੇ ਭਰੋਸਾ ਪ੍ਰਗਟਾਇਆ ਕਿ 8 ਫਰਵਰੀ ਨੂੰ ਆਉਣ ਵਾਲੇ ਨਤੀਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦਿੱਲੀ ਵਿੱਚ ਭਾਜਪਾ ਦੀ 'ਡਬਲ ਇੰਜਣ ਵਾਲੀ ਸਰਕਾਰ' ਲਈ ਰਾਹ ਪੱਧਰਾ ਕਰਨਗੇ।
ਇਹ ਵੀ ਪੜ੍ਹੋ - ਇਸ ਸਾਲ ਖ਼ੂਬ ਵੱਜਣਗੀਆਂ ਵਿਆਹ ਦੀਆਂ ਸ਼ਹਿਨਾਈਆਂ, ਜਾਣੋ ਸ਼ੁੱਭ ਮਹੂਰਤ ਦੀਆਂ ਤਾਰੀਖ਼ਾਂ
ਇਸ ਦੌਰਾਨ ਉਹਨਾਂ ਨੇ ਇਹ ਵੀ ਕਿਹਾ ਗਿਆ ਹੈ ਕਿ, ''ਇੱਥੇ ਕਮਲ (ਭਾਜਪਾ ਦਾ ਚੋਣ ਨਿਸ਼ਾਨ) ਖਿੜੇਗਾ।'' ਭਾਜਪਾ ਦੇ ਨੇਤਾ "ਡਬਲ ਇੰਜਣ" ਸ਼ਬਦ ਦੀ ਵਰਤੋਂ ਕਰਦੇ ਹਨ, ਜਿਸਦਾ ਅਰਥ ਹੈ ਕੇਂਦਰ ਦੇ ਨਾਲ ਰਾਜਾਂ ਵਿੱਚ ਭਾਜਪਾ ਦੀ ਸਰਕਾਰ ਹੋਣਾ ਹੈ। ਅਜਿਹੇ ਰਾਜਾਂ ਦੀਆਂ ਸਰਕਾਰਾਂ ਨੂੰ "ਡਬਲ ਇੰਜਣ" ਵਾਲੀਆਂ ਸਰਕਾਰਾਂ ਕਿਹਾ ਜਾਂਦਾ ਹੈ।
ਇਹ ਵੀ ਪੜ੍ਹੋ - ਸਕੂਲਾਂ ਦੀਆਂ ਛੁੱਟੀਆਂ ਨੂੰ ਲੈ ਕੇ ਆਈ ਵੱਡੀ ਖ਼ਬਰ, ਹੋ ਸਕਦੈ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8